ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮੀਂਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
ਆਸਾ ॥
ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥
ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥
ਟੂਟੀ ਤੰਤੁ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥੨॥
ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥
ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
ਆਸਾ ॥
ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥
ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
ਆਸਾ ॥
ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
tel jale baatee Thaharaanee soo(n)naa ma(n)dhar hoiee ||1||
re baure tuh gharee na raakhai koiee ||
too(n) raam naam jap soiee ||1|| rahaau ||
kaa kee maat pitaa kahu kaa ko kavan purakh kee joiee ||
ghaT fooTe kouoo baat na poochhai kaaddahu kaaddahu hoiee ||2||
dhehuree baiThee maataa rovai khaTeeaa le ge bhaiee ||
laT chhiTakaae tireeaa rovai ha(n)s ikelaa jaiee ||3||
kahat kabeer sunahu re sa(n)tahu bhai saagar kai taiee ||
eis ba(n)dhe sir julam hot hai jam nahee haTai gusaiee ||4||9||
dhutuke
ikOankaar satigur prasaadh ||
aasaa sree kabeer jeeau ke chaupadhe ikatuke ||
sanak sana(n)dh a(n)t nahee paiaa ||
bedh paRe paR brahame janam gavaiaa ||1||
har kaa bilovanaa bilovahu mere bhaiee ||
sahaj bilovahu jaise tat na jaiee ||1|| rahaau ||
tan kar maTukee man maeh biloiee ||
eis maTukee meh sabadh sa(n)joiee ||2||
har kaa bilovanaa man kaa beechaaraa ||
gur prasaadh paavai a(n)mirat dhaaraa ||3||
kahu kabeer nadhar kare je ma(n)eeraa ||
raam naam lag utare teeraa ||4||1||10||
aasaa ||
baatee sookee tel nikhooTaa ||
ma(n)dhal na baajai naT pai sootaa ||1||
bujh giee agan na nikasio dhoo(n)aa ||
rav rahiaa ek avar nahee dhooaa ||1|| rahaau ||
TooTee ta(n)t na bajai rabaab ||
bhool bigaario apanaa kaaj ||2||
kathanee badhanee kahan kahaavan || samajh paree tau bisario gaavan ||3||
kahat kabeer pa(n)ch jo choore || tin te naeh param padh dhoore ||4||2||11||
aasaa ||
sut aparaadh karat hai jete ||
jananee cheet na raakhas tete ||1||
raamieeaa hau baarik teraa ||
kaahe na kha(n)ddas avagan meraa ||1|| rahaau ||
je at karop kare kar dhaiaa ||
taa bhee cheet na raakhas maiaa ||2||
chi(n)t bhavan man pario hamaaraa ||
naam binaa kaise utaras paaraa ||3||
dheh bimal mat sadhaa sareeraa ||
sahaj sahaj gun ravai kabeeraa ||4||3||12||
aasaa ||
haj hamaaree gomatee teer ||
jahaa baseh peeta(n)bar peer ||1||
vaahu vaahu kiaa khoob gaavataa hai ||
har kaa naam merai man bhaavataa hai ||1|| rahaau ||