Sri Guru Granth Sahib

ਅੰਗ ੪੭੯

ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
ਕੰਠੇ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
ਕਹਤ ਕਬੀਰ ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫
ੴ ਸਤਿਗੁਰ ਪ੍ਰਸਾਦਿ ॥
ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥
ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਪਾਖਾਨ ਗਢਿ ਕੈ ਮੂਰਤਿ ਕੀਨੑੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥
ਆਸਾ ॥
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥
ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
ਆਸਾ ॥
ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥
ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥
ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

Ang 479

naaradh saaradh kareh khavaasee ||
paas baiThee beebee kavalaa dhaasee ||2||
ka(n)The maalaa jihavaa raam ||
saha(n)s naam lai lai karau salaam ||3||
kahat kabeer raam gun gaavau ||
hi(n)dhoo turak dhouoo samajhaavau ||4||4||13||
aasaa sree kabeer jeeau ke pa(n)chapadhe 9 dhutuke 5
ikOankaar satigur prasaadh ||
paatee torai maalinee paatee paatee jeeau ||
jis paahan kau paatee torai so paahan nirajeeau ||1||
bhoolee maalanee hai eau ||
satigur jaagataa hai dheau ||1|| rahaau ||
braham paatee bisan ddaaree fool sa(n)karadheau ||
teen dhev pratakh toreh kareh kis kee seau ||2||
paakhaan gadd kai moorat keen(h)ee dhe kai chhaatee paau ||
je eh moorat saachee hai tau gaRhanahaare khaau ||3||
bhaat pahit ar laapasee karakaraa kaasaar ||
bhoganahaare bhogiaa is moorat ke mukh chhaar ||4||
maalin bhoolee jag bhulaanaa ham bhulaane naeh ||
kahu kabeer ham raam raakhe kirapaa kar har rai ||5||1||14||
aasaa ||
baareh baras baalapan beete bees baras kachh tap na keeo ||
tees baras kachh dhev na poojaa fir pachhutaanaa biradh bhio ||1||
meree meree karate janam gio ||
sair sokh bhuja(n) balio ||1|| rahaau ||
sooke saravar paal ba(n)dhaavai loonai khet hath vaar karai ||
aaio chor tura(n)teh le gio meree raakhat mugadh firai ||2||
charan sees kar ka(n)pan laage nainee neer asaar bahai ||
jihavaa bachan sudh nahee nikasai tab re dharam kee aas karai ||3||
har jeeau kirapaa karai liv laavai laahaa har har naam leeo ||
gur parasaadhee har dhan paio a(n)te chaladhiaa naal chalio ||4||
kahat kabeer sunahu re sa(n)tahu an dhan kachhooaai lai na gio ||
aaiee talab gopaal rai kee maiaa ma(n)dhar chhodd chalio ||5||2||15||
aasaa ||
kaahoo dheen(h)e paaT paTa(n)bar kaahoo palagh nivaaraa ||
kaahoo garee godharee naahee kaahoo khaan paraaraa ||1||
ahirakh vaadh na keejai re man ||
sukirat kar kar leejai re man ||1|| rahaau ||
kum(h)aarai ek ju maaTee goo(n)dhee bahu bidh baanee laiee ||
kaahoo meh motee mukataahal kaahoo biaadh lagaiee ||2||
soomeh dhan raakhan kau dheeaa mugadh kahai dhan meraa ||