ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
ਆਸਾ ॥
ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥
ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥
ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥
ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥
ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥
ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
ਆਸਾ ॥
ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨੑਾ ॥ ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨੑਾ ॥੨॥
ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥ ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥ ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥ ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
ਆਸਾ ਇਕਤੁਕੇ ੪ ॥
ਸਰਪਨੀ ਤੇ ਊਪਰਿ ਨਹੀ ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
jam kaa dda(n)dd moo(n)dd meh laagai khin meh karai niberaa ||3||
har jan uootam bhagat sadhaavai aagiaa man sukh paiee ||
jo tis bhaavai sat kar maanai bhaanaa ma(n)n vasaiee ||4||
kahai kabeer sunahu re sa(n)tahu meree meree jhooThee ||
chiragaT faar chaTaaraa lai gio taree taagaree chhooTee ||5||3||16||
aasaa ||
ham masakeen khudhaiee ba(n)dhe tum raajas man bhaavai ||
aleh aval dheen ko saahib jor nahee furamaavai ||1||
kaajee boliaa ban nahee aavai ||1|| rahaau ||
rojaa dharai nivaaj gujaarai kalamaa bhisat na hoiee ||
satar kaabaa ghaT hee bheetar je kar jaanai koiee ||2||
nivaaj soiee jo niaau bichaarai kalamaa akaleh jaanai ||
paachahu mus musalaa bichhaavai tab tau dheen pachhaanai ||3||
khasam pachhaan taras kar jeea meh maar manee kar feekee ||
aap janai avar kau jaanai tab hoi bhisat sareekee ||4||
maaTee ek bhekh dhar naanaa taa meh braham pachhaanaa ||
kahai kabeeraa bhisat chhodd kar dhojak siau man maanaa ||5||4||17||
aasaa ||
gagan nagar ik boo(n)dh na barakhai naadh kahaa ju samaanaa ||
paarabraham paramesur maadho param ha(n)s le sidhaanaa ||1||
baabaa bolate te kahaa ge dhehee ke sa(n)g rahate ||
surat maeh jo nirate karate kathaa baarataa kahate ||1|| rahaau ||
bajaavanahaaro kahaa gio jin ih ma(n)dhar keen(h)aa ||
saakhee sabadh surat nahee upajai khi(n)ch tej sabh leen(h)aa ||2||
sravanan bikal bhe sa(n)g tere i(n)dhree kaa bal thaakaa ||
charan rahe kar ddarak pare hai mukhahu na nikasai baataa ||3||
thaake pa(n)ch dhoot sabh tasakar aap aapanai bhramate ||
thaakaa man ku(n)char ur thaakaa tej soot dhar ramate ||4||
mritak bhe dhasai ba(n)dh chhooTe mitr bhaiee sabh chhore ||
kahat kabeeraa jo har dhiaavai jeevat ba(n)dhan tore ||5||5||18||
aasaa ikatuke 4 ||
sarapanee te uoopar nahee baleeaa ||
jin brahamaa bisan mahaadheau chhaleeaa ||1||
maar maar srapanee niramal jal paiThee ||
jin tirabhavan ddaseeale gur prasaadh ddeeThee ||1|| rahaau ||
srapanee srapanee kiaa kahahu bhaiee ||
jin saach pachhaaniaa tin srapanee khaiee ||2||
srapanee te aan chhoochh nahee avaraa ||
srapanee jeetee kahaa karai jamaraa ||3||