ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਇਹ ਬਸਤੀ ਤਾ ਬਸਤ ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
ਆਸਾ ॥
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥
ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥
ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥
ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥
ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
ਆਸਾ ॥
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥
ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥
ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥
ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
ਆਸਾ ॥
ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥੧॥
ਏਕੁ ਅਚੰਭਉ ਸੁਨਹੁ ਤੁਮ੍ਹ੍ਹ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥
ਜਲ ਕੀ ਮਛੁਲੀ ਤਰਵਰਿ ਬਿਆਈ ॥ ਦੇਖਤ ਕੁਤਰਾ ਲੈ ਗਈ ਬਿਲਾਈ ॥੨॥
ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥
ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥੪॥
ਕਹਤ ਕਬੀਰ ਜੁ ਇਸ ਪਦ ਬੂਝੈ ॥ ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥
ਬਾਈਸ ਚਉਪਦੇ ਤਥਾ ਪੰਚਪਦੇ
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
eeh srapanee taa kee keetee hoiee ||
bal abal kiaa is te hoiee ||4||
eeh basatee taa basat sareeraa ||
gur prasaadh sahaj tare kabeeraa ||5||6||19||
aasaa ||
kahaa suaan kau simirat sunaae ||
kahaa saakat peh har gun gaae ||1||
raam raam raam rame ram raheeaai ||
saakat siau bhool nahee kaheeaai ||1|| rahaau ||
kuooaa kahaa kapoor charaae ||
keh biseear kau dhoodh peeaae ||2||
satasa(n)gat mil bibek budh hoiee ||
paaras paras lohaa ka(n)chan soiee ||3||
saakat suaan sabh kare karaiaa ||
jo dhur likhiaa su karam kamaiaa ||4||
a(n)mrit lai lai neem si(n)chaiee ||
kahat kabeer uaa ko sahaj na jaiee ||5||7||20||
aasaa ||
la(n)kaa saa koT samu(n)dh see khaiee ||
teh raavan ghar khabar na paiee ||1||
kiaa maagau kichh thir na rahaiee ||
dhekhat nain chalio jag jaiee ||1|| rahaau ||
eik lakh poot savaa lakh naatee ||
teh raavan ghar dheeaa na baatee ||2||
cha(n)dh sooraj jaa ke tapat rasoiee ||
baisa(n)tar jaa ke kapare dhoiee ||3||
gurmat raamai naam basaiee ||
asathir rahai na katahoo(n) jaiee ||4||
kahat kabeer sunahu re loiee ||
raam naam bin mukat na hoiee ||5||8||21||
aasaa ||
pahilaa poot pichhairee maiee ||
gur laago chele kee paiee ||1||
ek acha(n)bhau sunahu tum(h) bhaiee ||
dhekhat si(n)gh charaavat gaiee ||1|| rahaau ||
jal kee machhulee taravar biaaiee ||
dhekhat kutaraa lai giee bilaiee ||2||
talai re baisaa uoopar soolaa ||
tis kai pedd lage fal foolaa ||3||
ghorai char bhais charaavan jaiee ||
baahar bail gon ghar aaiee ||4||
kahat kabeer ju is padh boojhai ||
raam ramat tis sabh kichh soojhai ||5||9||22||
baiees chaupadhe tathaa pa(n)chapadhe aasaa sree kabeer jeeau ke tipadhe 8 dhutuke 7 ikatukaa 1
ikOankaar satigur prasaadh ||
bi(n)dh te jin pi(n)dd keeaa agan ku(n)dd rahaiaa ||
dhas maas maataa udhar raakhiaa bahur laagee maiaa ||1||
praanee kaahe kau lobh laage ratan janam khoiaa ||
poorab janam karam bhoom beej naahee boiaa ||1|| rahaau ||
baarik te biradh bhiaa honaa so hoiaa ||
jaa jam aai jhoT pakarai tabeh kaahe roiaa ||2||