Sri Guru Granth Sahib

ਅੰਗ ੪੮੨

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਆਸਾ ॥
ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥
ਆਸਾ ॥
ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥
ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥
ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥
ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
ਆਸਾ ॥
ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ਤੁਮ੍ਹ੍ਹ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥
ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥
ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥
ਤੂੰ ਬਾਮ੍ਹ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮ੍ਹ੍ਹ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥
ਆਸਾ ॥
ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥
ਬਾਬਾ ਮਾਇਆ ਮੋਹ ਹਿਤੁ ਕੀਨੑ ॥ ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥੧॥ ਰਹਾਉ ॥
ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥
ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥
ਆਸਾ ॥

Ang 482

jeevanai kee aas kareh jam nihaarai saasaa ||
baajeegaree sa(n)saar kabeeraa chet ddaal paasaa ||3||1||23||
aasaa ||
tan rainee man pun rap kar hau paachau tat baraatee ||
raam rai siau bhaavar laihau aatam teh ra(n)g raatee ||1||
gaau gaau ree dhulahanee ma(n)galachaaraa ||
mere gireh aae raajaa raam bhataaraa ||1|| rahaau ||
naabh kamal meh bedhee rach le braham giaan uchaaraa ||
raam rai so dhoolahu paio as baddabhaag hamaaraa ||2||
sur nar mun jan kautak aae koT tetees ujaanaa(n) ||
keh kabeer moh biaaeh chale hai purakh ek bhagavaanaa ||3||2||24||
aasaa ||
saas kee dhukhee sasur kee piaaree jeTh ke naam ddarau re ||
sakhee sahelee nanadh gahelee dhevar kai bireh jarau re ||1||
meree mat bauree mai raam bisaario kin bidh rahan rahau re ||
sejai ramat nain nahee pekhau ih dhukh kaa sau kahau re ||1|| rahaau ||
baap saavakaa karai laraiee maiaa sadh matavaaree ||
badde bhaiee kai jab sa(n)g hotee tab hau naeh piaaree ||2||
kahat kabeer pa(n)ch ko jhagaraa jhagarat janam gavaiaa ||
jhooThee maiaa sabh jag baadhiaa mai raam ramat sukh paiaa ||3||3||25||
aasaa ||
ham ghar soot taneh nit taanaa ka(n)Th janeuoo tumaare ||
tum(h) tau bedh paRahu gaitree gobi(n)dh ridhai hamaare ||1||
meree jihabaa bisan nain naarain hiradhai baseh gobi(n)dhaa ||
jam dhuaar jab poochhas bavare tab kiaa kahas muka(n)dhaa ||1|| rahaau ||
ham goroo tum guaar gusaiee janam janam rakhavaare ||
kabahoo(n) na paar utaar charaih kaise khasam hamaare ||2||
too(n) baam(h)n mai kaaseek julahaa boojhahu mor giaanaa ||
tum(h) tau jaache bhoopat raaje har sau mor dhiaanaa ||3||4||26||
aasaa ||
jag jeevan aaisaa supane jaisaa jeevan supan samaana(n) ||
saach kar ham gaaTh dheenee chhodd param nidhaana(n) ||1||
baabaa maiaa moh hit keen(h) ||
jin giaan ratan hir leen(h) ||1|| rahaau ||
nain dhekh pata(n)g urajhai pas na dhekhai aag ||
kaal faas na mugadh chetai kanik kaamin laag ||2||
kar bichaar bikaar parahar taran taaran soi ||
keh kabeer jagajeevan aaisaa dhuteea naahee koi ||3||5||27||
aasaa ||