ਆਸਾ ॥
ਮੇਰੀ ਬਹੁਰੀਆ ਕੋ ਧਨੀਆ ਨਾਉ ॥ ਲੇ ਰਾਖਿਓ ਰਾਮ ਜਨੀਆ ਨਾਉ ॥੧॥
ਇਨੑ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥ ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥
ਕਹਤੁ ਕਬੀਰ ਸੁਨਹੁ ਮੇਰੀ ਮਾਈ ॥ ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥
ਆਸਾ ॥
ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥
ਘੂੰਘਟੁ ਕਾਢਿ ਗਈ ਤੇਰੀ ਆਗੈ ॥ ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥
ਘੂੰਘਟ ਕਾਢੇ ਕੀ ਇਹੈ ਬਡਾਈ ॥ ਦਿਨ ਦਸ ਪਾਂਚ ਬਹੂ ਭਲੇ ਆਈ ॥੨॥
ਘੂੰਘਟੁ ਤੇਰੋ ਤਉ ਪਰਿ ਸਾਚੈ ॥ ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥
ਕਹਤ ਕਬੀਰ ਬਹੂ ਤਬ ਜੀਤੈ ॥ ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥
ਆਸਾ ॥
ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
ਆਸਾ ॥
ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥ ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥
ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥ ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥
ਧਰਨਿ ਅਕਾਸ ਕੀ ਕਰਗਹ ਬਨਾਈ ॥ ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥
ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥ ਜੋਲਾਹੇ ਘਰੁ ਅਪਨਾ ਚੀਨੑਾਂ ਘਟ ਹੀ ਰਾਮੁ ਪਛਾਨਾਂ ॥੩॥
ਕਹਤੁ ਕਬੀਰੁ ਕਾਰਗਹ ਤੋਰੀ ॥ ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥
ਆਸਾ ॥
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥
aasaa ||
meree bahureeaa ko dhaneeaa naau ||
le raakhio raam janeeaa naau ||1||
ein(h) mu(n)ddeean meraa ghar dhu(n)dharaavaa ||
biTaveh raam ramuooaa laavaa ||1|| rahaau ||
kahat kabeer sunahu meree maiee ||
ein(h) mu(n)ddeean meree jaat gavaiee ||2||3||33||
aasaa ||
rahu rahu ree bahureeaa ghoo(n)ghaT jin kaaddai ||
a(n)t kee baar lahaigee na aaddai ||1|| rahaau ||
ghoo(n)ghaT kaadd giee teree aagai ||
aun kee gail toh jin laagai ||1||
ghoo(n)ghaT kaadde kee ihai baddaiee ||
dhin dhas paa(n)ch bahoo bhale aaiee ||2||
ghoo(n)ghaT tero tau par saachai ||
har gun gai koodheh ar naachai ||3||
kahat kabeer bahoo tab jeetai ||
har gun gaavat janam biteetai ||4||1||34||
aasaa ||
karavat bhalaa na karavaT teree ||
laag gale sun binatee meree ||1||
hau vaaree mukh fer piaare ||
karavaT dhe mo kau kaahe kau maare ||1|| rahaau ||
jau tan cheereh a(n)g na morau ||
pi(n)dd parai tau preet na torau ||2||
ham tum beech bhio nahee koiee ||
tumeh su ka(n)t naar ham soiee ||3||
kahat kabeer sunahu re loiee ||
ab tumaree parateet na hoiee ||4||2||35||
aasaa ||
koree ko kaahoo maram na jaanaa(n) ||
sabh jag aan tanaio taanaa(n) ||1|| rahaau ||
jab tum sun le bedh puraanaa(n) ||
tab ham itanak pasario taanaa(n) ||1||
dharan akaas kee karageh banaiee ||
cha(n)dh sooraj dhui saath chalaiee ||2||
paiee jor baat ik keenee teh taa(n)tee man maanaa(n) ||
jolaahe ghar apanaa cheen(h)aa(n) ghaT hee raam pachhaanaa(n) ||3||
kahat kabeer kaarageh toree ||
sootai soot milaae koree ||4||3||36||
aasaa ||
a(n)tar mail je teerath naavai tis baiku(n)Th na jaanaa(n) ||
lok pateene kachhoo na hovai naahee raam ayaanaa ||1||
poojahu raam ek hee dhevaa ||
saachaa naavan gur kee sevaa ||1|| rahaau ||
jal kai majan je gat hovai nit nit me(n)dduk naaveh ||
jaise me(n)dduk taise oi nar fir fir jonee aaveh ||2||
manahu kaThor marai baanaaras narak na baa(n)chiaa jaiee ||
har kaa sa(n)t marai haaRa(n)bai ta sagalee sain taraiee ||3||
dhinas na rain bedh nahee saasatr tahaa basai nira(n)kaaraa ||
keh kabeer nar tiseh dhiaavahu baavariaa sa(n)saaraa ||4||4||37||