ੴ ਸਤਿਗੁਰ ਪ੍ਰਸਾਦਿ ॥
ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ
ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥
ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥
ਆਸਾ ॥
ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥
ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥
ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥
ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥
ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਆਸਾ ॥
ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥
ਆਸਾ ॥
ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥
ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥
ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥੨॥
ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥
ikOankaar satigur prasaadh ||
aasaa baanee sree naamadheau jee kee
ek anek biaapak poorak jat dhekhau tat soiee ||
maiaa chitr bachitr bimohit biralaa boojhai koiee ||1||
sabh gobi(n)dh hai sabh gobi(n)dh hai gobi(n)dh bin nahee koiee ||
soot ek man sat saha(n)s jaise ot pot prabh soiee ||1|| rahaau ||
jal tara(n)g ar fen budhabudhaa jal te bhi(n)n na hoiee ||
eih parapa(n)ch paarabraham kee leelaa bicharat aan na hoiee ||2||
mithiaa bharam ar supan manorath sat padhaarath jaaniaa ||
sukirat manasaa gur upadhesee jaagat hee man maaniaa ||3||
kahat naamadheau har kee rachanaa dhekhahu ridhai beechaaree ||
ghaT ghaT a(n)tar sarab nira(n)tar keval ek muraaree ||4||1||
aasaa ||
aaneele ku(n)bh bharaieele uoodhak Thaakur kau isanaan karau ||
biaalees lakh jee jal meh hote beeThal bhailaa kai karau ||1||
jatr jaau tat beeThal bhailaa ||
mahaa ana(n)dh kare sadh kelaa ||1|| rahaau ||
aaneele fool paroieele maalaa Thaakur kee hau pooj karau ||
pahile baas liee hai bhavareh beeThal bhailaa kai karau ||2||
aaneele dhoodh reedhaieele kheera(n) Thaakur kau naivedh karau ||
pahile dhoodh biTaario bachharai beeThal bhailaa kai karau ||3||
e’eebhai beeThal uoobhai beeThal beeThal bin sa(n)saar nahee ||
thaan thana(n)tar naamaa pranavai poor rahio too(n) sarab mahee ||4||2||
aasaa ||
man mero gaj jihabaa meree kaatee ||
map map kaaTau jam kee faasee ||1||
kahaa karau jaatee keh karau paatee ||
raam ko naam japau dhin raatee ||1|| rahaau ||
raa(n)gan raa(n)gau seevan seevau ||
raam naam bin ghareea na jeevau ||2||
bhagat karau har ke gun gaavau ||
aaTh pahar apanaa khasam dhiaavau ||3||
suine kee sooiee rupe kaa dhaagaa ||
naame kaa chit har sau laagaa ||4||3||
aasaa ||
saap ku(n)ch chhoddai bikh nahee chhaaddai ||
audhak maeh jaise bag dhiaan maaddai ||1||
kaahe kau keejai dhiaan japa(n)naa ||
jab te sudh naahee man apanaa ||1|| rahaau ||
si(n)ghach bhojan jo nar jaanai ||
aaise hee Thagadheau bakhaanai ||2||
naame ke suaamee laeh le jhagaraa ||