Sri Guru Granth Sahib

ਅੰਗ ੪੮੭

ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
ਆਸਾ ॥
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥੧॥
ਨਿਮਤ ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥੨॥
ਜਨ ਰਵਿਦਾਸ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
ਆਸਾ ॥
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
ਆਸਾ ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਮਹਲਾ ੫ ॥
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥

Ang 487

taa meh magan hot na tero jan ||2||
prem kee jevaree baadhio tero jan ||
keh ravidhaas chhooTibo kavan gun ||3||4||
aasaa ||
har har har har har har hare ||
har simarat jan ge nisatar tare ||1|| rahaau ||
har ke naam kabeer ujaagar ||
janam janam ke kaaTe kaagar ||1||
nimat naamadheau dhoodh peeaaiaa ||
tau jag janam sa(n)kaT nahee aaiaa ||2||
jan ravidhaas raam ra(n)g raataa ||
eiau gur parasaadh narak nahee jaataa ||3||5||
maaTee ko putaraa kaise nachat hai ||
dhekhai dhekhai sunai bolai dhaurio firat hai ||1|| rahaau ||
jab kachh paavai tab garab karat hai ||
maiaa giee tab rovan lagat hai ||1||
man bach karam ras kaseh lubhaanaa ||
binas giaa jai kahoo(n) samaanaa ||2||
keh ravidhaas baajee jag bhaiee ||
baajeegar sau muoh preet ban aaiee ||3||6||
aasaa baanee bhagat dha(n)ne jee kee
ikOankaar satigur prasaadh ||
bhramat firat bahu janam bilaane tan man dhan nahee dheere ||
laalach bikh kaam lubadh raataa man bisare prabh heere ||1|| rahaau ||
bikh fal meeTh lage man baure chaar bichaar na jaaniaa ||
gun te preet baddee an bhaa(n)tee janam maran fir taaniaa ||1||
jugat jaan nahee ridhai nivaasee jalat jaal jam fa(n)dh pare ||
bikh fal sa(n)ch bhare man aaise param purakh prabh man bisare ||2||
giaan praves gureh dhan dheeaa dhiaan maan man ek me ||
prem bhagat maanee sukh jaaniaa tirapat aghaane mukat bhe ||3||
jot samai samaanee jaa kai achhalee prabh pahichaaniaa ||
dha(n)nai dhan paiaa dharaneedhar mil jan sa(n)t samaaniaa ||4||1||
mahalaa panjavaa ||
gobi(n)dh gobi(n)dh gobi(n)dh sa(n)g naamadheau man leenaa ||
aadd dhaam ko chheeparo hoio laakheenaa ||1|| rahaau ||
bunanaa tananaa tiaag kai preet charan kabeeraa ||
neech kulaa jolaaharaa bhio guneey gaheeraa ||1||
ravidhaas dduva(n)taa ddor neet tin tiaagee maiaa ||
paragaT hoaa saadhasa(n)g har dharasan paiaa ||2||
sain naiee butakaareeaa oh ghar ghar suniaa ||
hiradhe vasiaa paarabraham bhagataa meh ganiaa ||3||