ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥
ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥
ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥
ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥
ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥
ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥
ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥
ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ikOankaar sat naam karataa purakh nirabhau niravair akaal moorat ajoonee saibha(n) gur prasaadh ||
raag goojaree mahalaa pehilaa chaupadhe ghar pehilaa ||
teraa naam karee chananaaTheeaa je man urasaa hoi ||
karanee ku(n)goo je ralai ghaT a(n)tar poojaa hoi ||1||
poojaa keechai naam dhiaaieeaai bin naavai pooj na hoi ||1|| rahaau ||
baahar dhev pakhaale’eeh je man dhovai koi ||
jooTh lahai jeeau maajeeaai mokh piaanaa hoi ||2||
pasoo mileh cha(n)giaaieeaa khaR khaaveh a(n)mrit dheh ||
naam vihoone aadhamee dhirag jeevan karam kareh ||3||
neRaa hai dhoor na jaaniahu nit saare sa(n)m(h)aale ||
jo dhevai so khaavanaa kahu naanak saachaa he ||4||1||
goojaree mahalaa pehilaa ||
naabh kamal te brahamaa upaje bedh paReh mukh ka(n)Th savaar ||
taa ko a(n)t na jaiee lakhanaa aavat jaat rahai gubaar ||1||
preetam kiau bisareh mere praan adhaar ||
jaa kee bhagat kareh jan poore mun jan seveh gur veechaar ||1|| rahaau ||
rav sas dheepak jaa ke tirabhavan ekaa jot muraar ||
gurmukh hoi su ahinis niramal manmukh rain a(n)dhaar ||2||
sidh samaadh kareh nit jhagaraa dhuh lochan kiaa herai ||
a(n)tar jot sabadh dhun jaagai satigur jhagar niberai ||3||
sur nar naath bea(n)t ajonee saachai mahal apaaraa ||
naanak sahaj mile jagajeevan nadhar karahu nisataaraa ||4||2||