ਰਾਗੁ ਗੂਜਰੀ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥
ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥
ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥
ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥
ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
ਗੂਜਰੀ ਮਹਲਾ ੩ ॥
ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥
ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥
ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥
ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥
ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
ਗੂਜਰੀ ਮਹਲਾ ੩ ॥
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
raag goojaree mahalaa teejaa ghar pehilaa
ikOankaar satigur prasaadh ||
dhirag ivehaa jeevanaa jit har preet na pai ||
jit ka(n)m har veesarai dhoojai lagai jai ||1||
aaisaa satigur seveeaai manaa jit seviaai govidh preet uoopajai avar visar sabh jai ||
har setee chit geh rahai jaraa kaa bhau na hoviee jeevan padhavee pai ||1|| rahaau ||
gobi(n)dh preet siau ik sahaj upajiaa vekh jaisee bhagat banee ||
aap setee aap khaiaa taa man niramal hoaa jotee jot samiee ||2||
bin bhaagaa aaisaa satigur na paieeaai je lochai sabh koi ||
kooRai kee paal vichahu nikalai taa sadhaa sukh hoi ||3||
naanak aaise satigur kee kiaa oh sevak sevaa kare gur aagai jeeau dharei ||
satigur kaa bhaanaa chit kare satigur aape kirapaa karei ||4||1||3||
goojaree mahalaa teejaa ||
har kee tum sevaa karahu dhoojee sevaa karahu na koi jee ||
har kee sevaa te manahu chi(n)dhiaa fal paieeaai dhoojee sevaa janam birathaa jai jee ||1||
har meree preet reet hai har meree har meree kathaa kahaanee jee ||
gur prasaadh meraa man bheejai ehaa sev banee jeeau ||1|| rahaau ||
har meraa simirat har meraa saasatr har meraa ba(n)dhap har meraa bhaiee ||
har kee mai bhookh laagai har naam meraa man tirapatai har meraa saak a(n)t hoi sakhaiee ||2||
har bin hor raas kooRee hai chaladhiaa naal na jaiee ||
har meraa dhan merai saath chaalai jahaa hau jaau teh jaiee ||3||
so jhooThaa jo jhooThe laagai jhooThe karam kamaiee ||
kahai naanak har kaa bhaanaa hoaa kahanaa kachhoo na jaiee ||4||2||4||
goojaree mahalaa teejaa ||
jug maeh naam dhula(n)bh hai gurmukh paiaa jai ||
bin naavai mukat na hoviee vekhahu ko viaupai ||1||
balihaaree gur aapane sadh balihaarai jaau ||
satigur miliaai har man vasai sahaje rahai samai ||1|| rahaau ||
jaa(n) bhau paae aapanaa bairaag upajai man aai ||
bairaagai te har paieeaai har siau rahai samai ||2||
sei mukat j man jineh fir dhaat na laagai aai ||
dhasavai dhuaar rahat kare tirabhavan sojhee pai ||3||
naanak gur te gur hoiaa vekhahu tis kee rajai ||