ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
ਗੂਜਰੀ ਮਹਲਾ ੩ ॥
ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥
ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥
ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥
ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥
ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥
ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥
ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥
ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
ਗੂਜਰੀ ਮਹਲਾ ੩ ਪੰਚਪਦੇ ॥
ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥
ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥
ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥
ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥
ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥
ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥
eih kaaran karataa kare jotee jot samai ||4||3||5||
goojaree mahalaa teejaa ||
raam raam sabh ko kahai kahiaai raam na hoi ||
gur parasaadhee raam man vasai taa fal paavai koi ||1||
a(n)tar govi(n)dh jis laagai preet ||
har tis kadhe na veesarai har har kareh sadhaa man cheet ||1|| rahaau ||
hiradhai jin(h) kai kapaT vasai baaharahu sa(n)t kahaeh ||
tirasanaa mool na chukiee a(n)t ge pachhutaeh ||2||
anek teerath je jatan karai taa a(n)tar kee haumai kadhe na jai ||
jis nar kee dhubidhaa na jai dharam rai tis dhei sajai ||3||
karam hovai soiee jan paae gurmukh boojhai koiee ||
naanak vichahu haumai maare taa(n) har bheTai soiee ||4||4||6||
goojaree mahalaa teejaa ||
tis jan saa(n)t sadhaa mat nihachal jis kaa abhimaan gavaae ||
so jan niramal j gurmukh boojhai har charanee chit laae ||1||
har chet achet manaa jo ichheh so fal hoiee ||
gur parasaadhee har ras paaveh peevat raheh sadhaa sukh hoiee ||1|| rahaau ||
satigur bheTe taa paaras hovai paaras hoi ta pooj karaae ||
jo us pooje so fal paae dheekhiaa dhevai saach bujhaae ||2||
vin paarasai pooj na hoviee vin man parache avaraa samajhaae ||
guroo sadhaae agiaanee a(n)dhaa kis oh maarag paae ||3||
naanak vin nadharee kichhoo na paieeaai jis nadhar kare so paae ||
gur parasaadhee dhe vaddiaaiee apanaa sabadh varataae ||4||5||7||
goojaree mahalaa teejaa pa(n)chapadhe ||
naa kaasee mat uoopajai naa kaasee mat jai ||
satigur miliaai mat uoopajai taa ieh sojhee pai ||1||
har kathaa too(n) sun re man sabadh ma(n)n vasai ||
eeh mat teree thir rahai taa(n) bharam vichahu jai ||1|| rahaau ||
har charan ridhai vasai too kilavikh hoveh naas ||
pa(n)ch bhoo aatamaa vas kareh taa teerath kareh nivaas ||2||
manmukh ih man mugadh hai sojhee kichhoo na pai ||
har kaa naam na bujhiee a(n)t giaa pachhutai ||3||
eih man kaasee sabh teerath simirat satigur dheeaa bujhai ||
aThasaTh teerath tis sa(n)g raheh jin har hiradhai rahiaa samai ||4||
naanak satigur miliaai hukam bujhiaa ek vasiaa man aai ||
jo tudh bhaavai sabh sach hai sache rahai samai ||5||6||8||