ਗੂਜਰੀ ਮਹਲਾ ੩ ਤੀਜਾ ॥
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥
ਗੂਜਰੀ ਮਹਲਾ ੪ ॥
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥
ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥
ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥
goojaree mahalaa teejaa teejaa ||
eko naam nidhaan pa(n)ddit sun sikh sach soiee ||
dhoojai bhai jetaa paReh paRat gunat sadhaa dhukh hoiee ||1||
har charanee too(n) laag rahu gur sabadh sojhee hoiee ||
har ras rasanaa chaakh too(n) taa(n) man niramal hoiee ||1|| rahaau ||
satigur miliaai man sa(n)tokheeaai taa fir tirasanaa bhookh na hoi ||
naam nidhaan paiaa par ghar jai na koi ||2||
kathanee badhanee je kare manmukh boojh na hoi ||
gurmatee ghaT chaananaa har naam paavai soi ||3||
sun saasatr too(n) na bujhahee taa fireh baaro baar ||
so moorakh jo aap na pachhaaniee sach na dhare piaar ||4||
sachai jagat ddahakaiaa kahanaa kachhoo na jai ||
naanak jo tis bhaavai so kare jiau tis kee rajai ||5||7||9||
ikOankaar satigur prasaadh ||
raag goojaree mahalaa chauthhaa chaupadhe ghar pehilaa ||
har ke jan satigur sat purakhaa hau binau karau gur paas ||
ham keere kiram satigur saranaiee kar dhiaa naam paragaas ||1||
mere meet gurdhev mo kau raam naam paragaas ||
gurmat naam meraa praan sakhaiee har keerat hamaree raharaas ||1|| rahaau ||
har jan ke vaddabhaag vaddere jin har har saradhaa har piaas ||
har har naam milai tirapataaseh mil sa(n)gat gun paragaas ||2||
jin(h) har har har ras naam na paiaa te bhaagaheen jam paas ||
jo satigur saran sa(n)gat nahee aae dhirag jeeve dhirag jeevaas ||3||
jin har jan satigur sa(n)gat paiee tin dhur masatak likhiaa likhaas ||
dha(n)n dha(n)n satasa(n)gat jit har ras paiaa mil naanak naam paragaas ||4||1||
goojaree mahalaa chauthhaa ||
govi(n)dh govi(n)dh preetam man preetam mil satasa(n)gat sabadh man mohai ||
jap govi(n)dh govi(n)dh dhiaaieeaai sabh kau dhaan dhei prabh ohai ||1||
mere bhaiee janaa mo kau govi(n)dh govi(n)dh govi(n)dh man mohai ||
govi(n)dh govi(n)dh govi(n)dh gun gaavaa mil gur saadhasa(n)gat jan sohai ||1|| rahaau ||
sukh saagar har bhagat hai gurmat kaulaa ridh sidh laagai pag ohai ||
jan kau raam naam aadhaaraa har naam japat har naame sohai ||2||