ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥
ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥
ਗੂਜਰੀ ਮਹਲਾ ੪ ॥
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥
ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥
ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥
ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥
ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥
ਗੂਜਰੀ ਮਹਲਾ ੪ ॥
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
ਗੂਜਰੀ ਮਹਲਾ ੪ ॥
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥
dhuramat bhaagaheen mat feeke naam sunat aavai man rohai ||
kuooaa kaag kau a(n)mirat ras paieeaai tirapatai visaTaa khai mukh gohai ||3||
a(n)mirat sar satigur sativaadhee jit naatai kuooaa ha(n)s hohai ||
naanak dhan dha(n)n vadde vaddabhaagee jin(h) gurmat naam ridhai mal dhohai ||4||2||
goojaree mahalaa chauthhaa ||
har jan uootam uootam baanee mukh boleh paraupakaare ||
jo jan sunai saradhaa bhagat setee kar kirapaa har nisataare ||1||
raam mo kau har jan mel piaare ||
mere preetam praan satigur gur pooraa ham paapee gur nisataare ||1|| rahaau ||
gurmukh vaddabhaagee vaddabhaage jin har har naam adhaare ||
har har a(n)mrit har ras paaveh gurmat bhagat bha(n)ddaare ||2||
jin dharasan satigur sat purakh na paiaa te bhaagaheen jam maare ||
se kookar sookar garadhabh paveh garabh jonee dhay maare mahaa hatiaare ||3||
dheen dhiaal hoh jan uoopar kar kirapaa leh ubaare ||
naanak jan har kee saranaiee har bhaavai har nisataare ||4||3||
goojaree mahalaa chauthhaa ||
hoh dhiaal meraa man laavahu hau anadhin raam naam nit dhiaaiee ||
sabh sukh sabh gun sabh nidhaan har jit japiaai dhukh bhukh sabh leh jaiee ||1||
man mere meraa raam naam sakhaa har bhaiee ||
gurmat raam naam jas gaavaa a(n)t belee dharageh le chhaddaiee ||1|| rahaau ||
too(n) aape dhaataa prabh a(n)tarajaamee kar kirapaa loch merai man laiee ||
mai man tan loch lagee har setee prabh loch pooree satigur saranaiee ||2||
maanas janam pu(n)n kar paiaa bin naavai dhirag dhirag birathaa jaiee ||
naam binaa ras kas dhukh khaavai mukh feekaa thuk thook mukh paiee ||3||
jo jan har prabh har har saranaa tin dharageh har har dhe vaddiaaiee ||
dha(n)n dha(n)n saabaas kahai prabh jan kau jan naanak mel le gal laiee ||4||4||
goojaree mahalaa chauthhaa ||
gurmukh sakhee sahelee meree mo kau dhevahu dhaan har praan jeevaiaa ||
ham hoveh laale gole gursikhaa ke jin(h)aa anadhin har prabh purakh dhiaaiaa ||1||
merai man tan birahu gursikh pag laiaa ||
mere praan sakhaa gur ke sikh bhaiee mo kau karahu upadhes har milai milaiaa ||1|| rahaau ||