ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
ਗੂਜਰੀ ਮਹਲਾ ੪ ॥
ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥
ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥
ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥
ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥
ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥
ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
jaa har prabh bhaavai taa gurmukh mele jin(h) vachan guroo satigur man bhaiaa ||
vaddabhaagee gur ke sikh piaare har nirabaanee nirabaan padh paiaa ||2||
satasa(n)gat gur kee har piaaree jin har har naam meeThaa man bhaiaa ||
jin satigur sa(n)gat sa(n)g na paiaa se bhaagaheen paapee jam khaiaa ||3||
aap kirapaal kirapaa prabh dhaare har aape gurmukh milai milaiaa ||
jan naanak bole gun baanee gurbaanee har naam samaiaa ||4||5||
goojaree mahalaa chauthhaa ||
jin satigur purakh jin har prabh paiaa mo kau kar upadhes har meeTh lagaavai ||
man tan seetal sabh hariaa hoaa vaddabhaagee har naam dhiaavai ||1||
bhaiee re mo kau koiee aai milai har naam dhiraRaavai ||
mere preetam praan man tan sabh dhevaa mere har prabh kee har kathaa sunaavai ||1|| rahaau ||
dheeraj dharam gurmat har paiaa nit har naamai har siau chit laavai ||
a(n)mirat bachan satigur kee baanee jo bolai so mukh a(n)mrit paavai ||2||
niramal naam jit mail na laagai gurmat naam japai liv laavai ||
naam padhaarath jin nar nahee paiaa se bhaagaheen mue mar jaavai ||3||
aanadh mool jagajeevan dhaataa sabh jan kau anadh karahu har dhiaavai ||
too(n) dhaataa jeea sabh tere jan naanak gurmukh bakhas milaavai ||4||6||
ikOankaar satigur prasaadh ||
goojaree mahalaa chauthhaa ghar teejaa ||
maiee baap putr sabh har ke ke’ee ||
sabhanaa kau sanaba(n)dh har kar dhe’ee ||1||
hamaraa jor sabh rahio mere beer ||
har kaa tan man sabh har kai vas hai sareer ||1|| rahaau ||
bhagat janaa kau saradhaa aap har laiee ||
viche girasat udhaas rahaiee ||2||
jab a(n)tar preet har siau ban aaiee ||
tab jo kichh kare su mere har prabh bhaiee ||3||
jit kaarai ka(n)m ham har laae ||
so ham kareh ju aap karaae ||4||
jin kee bhagat mere prabh bhaiee ||
te jan naanak raam naam liv laiee ||5||1||7||16||