Sri Guru Granth Sahib

ਅੰਗ ੪੯੫

ਗੂਜਰੀ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥
ਗੂਜਰੀ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥
ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥
ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥
ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਗੂਜਰੀ ਮਹਲਾ ੫ ॥
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥

Ang 495

goojaree mahalaa panjavaa chaupadhe ghar pehilaa
ikOankaar satigur prasaadh ||
kaahe re man chitaveh udham jaa aahar har jeeau pariaa ||
sail pathar meh ja(n)t upaae taa kaa rijak aagai kar dhariaa ||1||
mere maadhau jee satasa(n)gat mile s tariaa ||
gur parasaadh param padh paiaa sooke kaasaT hariaa ||1|| rahaau ||
janan pitaa lok sut banitaa koi na kis kee dhariaa ||
sir sir rijak sa(n)baahe Thaakur kaahe man bhau kariaa ||2||
uooddai uoodd aavai sai kosaa tis paachhai bachare chhariaa ||
aun kavan khalaavai kavan chugaavai man meh simaran kariaa ||3||
sabh nidhaan dhas asaT sidhaan Thaakur kar tal dhariaa ||
jan naanak bal bal sadh bal jaieeaai teraa a(n)t na paaraavariaa ||4||1||
goojaree mahalaa panjavaa chaupadhe ghar doojaa
ikOankaar satigur prasaadh ||
kiriaachaar kareh khaT karamaa it raate sa(n)saaree ||
a(n)tar mail na utarai haumai bin gur baajee haaree ||1||
mere Thaakur rakh levahu kirapaa dhaaree ||
koT madhe ko viralaa sevak hor sagale biauhaaree ||1|| rahaau ||
saasat bedh simirat sabh sodhe sabh ekaa baat pukaaree ||
bin gur mukat na kouoo paavai man vekhahu kar beechaaree ||2||
aThasaTh majan kar isanaanaa bhram aae dhar saaree ||
anik soch kareh dhin raatee bin satigur a(n)dhiaaree ||3||
dhaavat dhaavat sabh jag dhaio ab aae har dhuaaree ||
dhuramat meT budh paragaasee jan naanak gurmukh taaree ||4||1||2||
goojaree mahalaa panjavaa ||
har dhan jaap har dhan taap har dhan bhojan bhaiaa ||
nimakh na bisarau man te har har saadhasa(n)gat meh paiaa ||1||
maiee khaaT aaio ghar pootaa ||
har dhan chalate har dhan baise har dhan jaagat sootaa ||1|| rahaau ||
har dhan isanaan har dhan giaan har sa(n)g lai dhiaanaa ||
har dhan tulahaa har dhan beRee har har taar paraanaa ||2||