ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥
ਗੂਜਰੀ ਮਹਲਾ ੫ ॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
ਫਿਰਤ ਫਿਰਤ ਤੁਮ੍ਹ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
ਗੂਜਰੀ ਮਹਲਾ ੫ ਪੰਚਪਦਾ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥
ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥
ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥
ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥
ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥
ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
ਗੂਜਰੀ ਮਹਲਾ ੫ ਤਿਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
kal kales miTe khin bheetar naanak sahaj samaiaa ||4||5||6||
goojaree mahalaa panjavaa ||
jis maanukh peh karau benatee so apanai dhukh bhariaa ||
paarabraham jin ridhai araadhiaa tin bhau saagar tariaa ||1||
gur har bin ko na birathaa dhukh kaaTai ||
prabh taj avar sevak je hoiee hai tit maan mahat jas ghaaTai ||1|| rahaau ||
maiaa ke sanaba(n)dh sain saak kit hee kaam na aaiaa ||
har kaa dhaas neech kul uoochaa tis sa(n)g man baa(n)chhat fal paiaa ||2||
laakh koT bikhiaa ke bi(n)jan taa meh tirasan na boojhee ||
simarat naam koT ujeeaaraa basat agochar soojhee ||3||
firat firat tum(h)rai dhuaar aaiaa bhai bha(n)jan har raiaa ||
saadh ke charan dhoor jan baachhai sukh naanak ih paiaa ||4||6||7||
goojaree mahalaa panjavaa pa(n)chapadhaa ghar doojaa
ikOankaar satigur prasaadh ||
prathame garabh maataa kai vaasaa uoohaa chhodd dharan meh aaiaa ||
chitr saal su(n)dhar baag ma(n)dhar sa(n)g na kachhahoo jaiaa ||1||
avar sabh mithiaa lobh labee ||
gur poorai dheeo har naamaa jeea kau ehaa vasat fabee ||1|| rahaau ||
eisaT meet ba(n)dhap sut bhaiee sa(n)g banitaa rach hasiaa ||
jab a(n)tee aausar aai banio hai un(h) pekhat hee kaal grasiaa ||2||
kar kar anarath bihaajhee sa(n)pai suinaa roopaa dhaamaa ||
bhaaRee kau oh bhaaRaa miliaa hor sagal bhio biraanaa ||3||
haivar gaivar rath sa(n)baahe gahu kar keene mere ||
jab te hoiee laa(n)mee dhaiee chaleh naahee ik paire ||4||
naam dhan naam sukh raajaa naam kuTa(n)b sahaiee ||
naam sa(n)pat gur naanak kau dheeiee oh marai na aavai jaiee ||5||1||8||
goojaree mahalaa panjavaa tipadhe ghar doojaa
ikOankaar satigur prasaadh ||
dhukh binase sukh keeaa nivaasaa tirasanaa jalan bujhaiee ||
naam nidhaan satiguroo dhiraRaiaa binas na aavai jaiee ||1||
har jap maiaa ba(n)dhan tooTe ||
bhe kirapaal dhiaal prabh mere saadhasa(n)gat mil chhooTe ||1|| rahaau ||