ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥
ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥
ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥
ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥
ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥
ਗੂਜਰੀ ਮਹਲਾ ੫ ॥
ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥
ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥
ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥
ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥
ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥
ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥
ਗੂਜਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥
ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥
ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥
ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥
ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥
dhukh aneraa bhai binaase paap ge nikhooT ||1||
har har naam kee man preet ||
mil saadh bachan gobi(n)dh dhiaae mahaa niramal reet ||1|| rahaau ||
jaap taap anek karanee safal simarat naam ||
kar anugrahu aap raakhe bhe pooran kaam ||2||
saas saas na bisar kabahoo(n) braham prabh samarath ||
gun anik rasanaa kiaa bakhaanai aganat sadhaa akath ||3||
dheen dharadh nivaar taaran dhiaal kirapaa karan ||
aTal padhavee naam simaran dhiraR naanak har har saran ||4||3||29||
goojaree mahalaa panjavaa ||
aha(n)budh bahu saghan maiaa mahaa dheeragh rog ||
har naam aaukhadh gur naam dheeno karan kaaran jog ||1||
man tan baachheeaai jan dhoor ||
koT janam ke laheh paatik gobi(n)dh lochaa poor ||1|| rahaau ||
aadh a(n)te madh aasaa kookaree bikaraal ||
gur giaan keeratan gobi(n)dh ramana(n) kaaTeeaai jam jaal ||2||
kaam karodh lobh moh mooThe sadhaa aavaa gavan ||
prabh prem bhagat gupaal simaran miTat jonee bhavan ||3||
mitr putr kalatr sur ridh teen taap jala(n)t ||
jap raam raamaa dhukh nivaare milai har jan sa(n)t ||4||
sarab bidh bhramate pukaareh kateh naahee chhoT ||
har charan saran apaar prabh ke dhiraR gahee naanak oT ||5||4||30||
goojaree mahalaa panjavaa ghar chauthhaa dhupadhe
ikOankaar satigur prasaadh ||
aaraadh sreedhar safal moorat karan kaaran jog ||
gun raman sravan apaar mahimaa fir na hot biog ||1||
man charanaarabi(n)dh upaas ||
kal kales miTa(n)t simaran kaaT jamadhoot faas ||1|| rahaau ||
satr dhahan har naam kahan avar kachh na upaau ||
kar anugrahu prabhoo mere naanak naam suaau ||2||1||31||
goojaree mahalaa panjavaa ||
too(n) samarath saran ko dhaataa dhukh bha(n)jan sukh rai ||
jaeh kales miTe bhai bharamaa niramal gun prabh gai ||1||
govi(n)dh tujh bin avar na Thaau ||
kar kirapaa paarabraham suaamee japee tumaaraa naau || rahaau ||
satigur sev lage har charanee vaddai bhaag liv laagee ||