Sri Guru Granth Sahib

ਅੰਗ ੫੦੩

ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥
ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥
ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥
ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥
ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥
ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥
ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥
ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥
ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥
ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥
ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
ਗੂਜਰੀ ਮਹਲਾ ੧ ॥
ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥
ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥
ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥
ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥

Ang 503

kaval pragaas bhe saadhasa(n)ge dhuramat budh tiaagee ||2||
aaTh pahar har ke gun gaavai simarai dheen dhaiaalaa ||
aap tarai sa(n)gat sabh udharai binase sagal ja(n)jaalaa ||3||
charan adhaar teraa prabh suaamee ot pot prabh saath ||
saran pario naanak prabh tumaree dhe raakhio har haath ||4||2||32||
goojaree asaTapadheeaa mahalaa pehilaa ghar pehilaa
ikOankaar satigur prasaadh ||
ek nagaree pa(n)ch chor baseeale barajat choree dhaavai ||
tirahadhas maal rakhai jo naanak mokh mukat so paavai ||1||
chetahu baasudheau banavaalee ||
raam ridhai japamaalee ||1|| rahaau ||
auradh mool jis saakh talaahaa chaar bedh jit laage ||
sahaj bhai jai te naanak paarabraham liv jaage ||2||
paarajaat ghar aagan merai puhap patr tat ddaalaa ||
sarab jot nira(n)jan sa(n)bhoo chhoddahu bahut ja(n)jaalaa ||3||
sun sikhava(n)te naanak binavai chhoddahu maiaa jaalaa ||
man beechaar ek liv laagee punarap janam na kaalaa ||4||
so guroo so sikh katheeale so vaidh j jaanai rogee ||
tis kaaran ka(n)m na dha(n)dhaa naahee dha(n)dhai girahee jogee ||5||
kaam karodh aha(n)kaar tajeeale lobh moh tis maiaa ||
man tat avigat dhiaaiaa gur parasaadhee paiaa ||6||
giaan dhiaan sabh dhaat katheeale set baran sabh dhootaa ||
braham kamal madh taas rasaadha(n) jaagat naahee sootaa ||7||
mahaa ga(n)bheer patr paataalaa naanak sarab juaaiaa ||
aupadhes guroo mam puneh na garabha(n) bikh taj a(n)mrit peeaaiaa ||8||1||
goojaree mahalaa pehilaa ||
kavan kavan jaacheh prabh dhaate taa ke a(n)t na pareh sumaar ||
jaisee bhookh hoi abh a(n)tar too(n) samarath sach dhevanahaar ||1||
aai jee jap tap sa(n)jam sach adhaar ||
har har naam dheh sukh paieeaai teree bhagat bhare bha(n)ddaar ||1|| rahaau ||
su(n)n samaadh raheh liv laage ekaa ekee sabadh beechaar ||
jal thal dharan gagan teh naahee aape aap keeaa karataar ||2||
naa tadh maiaa magan na chhaiaa naa sooraj cha(n)dh na jot apaar ||
sarab dhirasaT lochan abh a(n)tar ekaa nadhar su tirabhavan saar ||3||