Sri Guru Granth Sahib

ਅੰਗ ੫੦੪

ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥
ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥
ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥
ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥
ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥
ਗੂਜਰੀ ਮਹਲਾ ੧ ॥
ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥
ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥
ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥
ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥
ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥
ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥
ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥
ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥
ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥
ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥
ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥

Ang 504

pavan paanee agan tin keeaa brahamaa bisan mahes akaar ||
sarabe jaachik too(n) prabh dhaataa dhaat kare apunai beechaar ||4||
koT tetees jaacheh prabh naik dhedhe toT naahee bha(n)ddaar ||
uoo(n)dhai bhaa(n)ddai kachh na samaavai seedhai a(n)mrit parai nihaar ||5||
sidh samaadhee a(n)tar jaacheh ridh sidh jaach kareh jaikaar ||
jaisee piaas hoi man a(n)tar taiso jal dheveh parakaar ||6||
badde bhaag gur seveh apunaa bhedh naahee gurdhev muraar ||
taa kau kaal naahee jam johai boojheh a(n)tar sabadh beechaar ||7||
ab tab avar na maagau har peh naam nira(n)jan dheejai piaar ||
naanak chaatirak a(n)mirat jal maagai har jas dheejai kirapaa dhaar ||8||2||
goojaree mahalaa pehilaa ||
aai jee janam marai aavai fun jaavai bin gur gat nahee kaiee ||
gurmukh praanee naame raate naame gat pat paiee ||1||
bhaiee re raam naam chit laiee ||
gur parasaadhee har prabh jaache aaisee naam baddaiee ||1|| rahaau ||
aai jee bahute bhekh kareh bhikhiaa kau kete udhar bharan kai taiee ||
bin har bhagat naahee sukh praanee bin gur garab na jaiee ||2||
aai jee kaal sadhaa sir uoopar Thaadde janam janam vairaiee ||
saachai sabadh rate se baache satigur boojh bujhaiee ||3||
gur saranaiee joh na saakai dhoot na sakai sa(n)taiee ||
avigat naath nira(n)jan raate nirabhau siau liv laiee ||4||
aai jeeau naam dhiRahu naame liv laavahu satigur Tek Tikaiee ||
jo tis bhaavai soiee karasee kirat na meTiaa jaiee ||5||
aai jee bhaag pare gur saran tum(h)aaree mai avar na dhoojee bhaiee ||
ab tab eko ek pukaarau aadh jugaadh sakhaiee ||6||
aai jee raakhahu paij naam apune kee tujh hee siau ban aaiee ||
kar kirapaa gur dharas dhikhaavahu haumai sabadh jalaiee ||7||
aai jee kiaa maagau kichh rahai na dheesai is jag meh aaiaa jaiee ||
naanak naam padhaarath dheejai hiradhai ka(n)Th banaiee ||8||3||
goojaree mahalaa pehilaa ||
aai jee naa ham utam neech na madhim har saranaagat har ke log ||
naam rate keval bairaagee sog bijog bisarajit rog ||1||
bhaiee re gur kirapaa te bhagat Thaakur kee ||