ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥
ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥
ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥
ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥
ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥
ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥
ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥
ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
ਗੂਜਰੀ ਮਹਲਾ ੧ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥
ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥
ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥
ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥
ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥
ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥
ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥
ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥
satigur vaak hiradhai har niramal naa jam kaan na jam kee baakee ||1|| rahaau ||
har gun rasan raveh prabh sa(n)ge jo tis bhaavai sahaj haree ||
bin har naam birathaa jag jeevan har bin nihafal mek gharee ||2||
aai jee khoTe Thaur naahee ghar baahar ni(n)dhak gat nahee kaiee ||
ros karai prabh bakhas na meTai nit nit chaRai savaiee ||3||
aai jee gur kee dhaat na meTai koiee merai Thaakur aap dhivaiee ||
ni(n)dhak nar kaale mukh ni(n)dhaa jin(h) gur kee dhaat na bhaiee ||4||
aai jee saran pare prabh bakhas milaavai bilam na adhooaa raiee ||
aanadh mool naath sir naathaa satigur mel milaiee ||5||
aai jee sadhaa dhiaal dhiaa kar raviaa gurmat bhraman chukaiee ||
paaras bheT ka(n)chan dhaat hoiee satasa(n)gat kee vaddiaaiee ||6||
har jal niramal man isanaanee majan satigur bhaiee ||
punarap janam naahee jan sa(n)gat jotee jot milaiee ||7||
too(n) vadd purakh aga(n)m tarovar ham pa(n)khee tujh maahee ||
naanak naam nira(n)jan dheejai jug jug sabadh salaahee ||8||4||
goojaree mahalaa pehilaa ghar chauthhaa
ikOankaar satigur prasaadh ||
bhagat prem aaraadhita(n) sach piaas param hita(n) ||
bilalaap bilal bina(n)teeaa sukh bhai chit hita(n) ||1||
jap man naam har saranee ||
sa(n)saar saagar taar taaran ram naam kar karanee ||1|| rahaau ||
e man mirat subh chi(n)ta(n) gur sabadh har ramana(n) ||
mat tat giaana(n) kaliaan nidhaana(n) har naam man ramana(n) ||2||
chal chit vit bhramaa bhrama(n) jag moh magan hita(n) ||
thir naam bhagat dhiRa(n) matee gur vaak sabadh rata(n) ||3||
bharamaat bharam na chookiee jag janam biaadh khapa(n) ||
asathaan har nihakevala(n) sat matee naam tapa(n) ||4||
eih jag moh het biaapita(n) dhukh adhik janam marana(n) ||
bhaj saran satigur uoobareh har naam ridh ramana(n) ||5||
gurmat nihachal man man mana(n) sahaj beechaara(n) ||
so man niramal jit saach a(n)tar giaan ratan saara(n) ||6||
bhai bhai bhagat tar bhavajal manaa chit lai har charanee ||