Sri Guru Granth Sahib

ਅੰਗ ੫੦੬

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥
ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥
ਗੂਜਰੀ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥
ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥
ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥
ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥
ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥
ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥
ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥
ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥
ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥
ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥
ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥
ਗੂਜਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥
ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥

Ang 506

har naam hiradhai pavitr paavan ih sareer tau saranee ||7||
lab lobh lahar nivaarana(n) har naam raas mana(n) ||
man maar tuhee nira(n)janaa kahu naanakaa sarana(n) ||8||1||5||
goojaree mahalaa teejaa ghar pehilaa
ikOankaar satigur prasaadh ||
nirat karee ih man nachaiee ||
gur parasaadhee aap gavaiee ||
chit thir raakhai so mukat hovai jo ichhee soiee fal paiee ||1||
naach re man gur kai aagai ||
gur kai bhaanai naacheh taa sukh paaveh a(n)te jam bhau bhaagai || rahaau ||
aap nachaae so bhagat kaheeaai aapanaa piaar aap laae ||
aape gaavai aap sunaavai is man a(n)dhe kau maarag paae ||2||
anadhin naachai sakat nivaarai siv ghar needh na hoiee ||
sakatee ghar jagat sootaa naachai Taapai avaro gaavai manmukh bhagat na hoiee ||3||
sur nar virat pakh karamee naache mun jan giaan beechaaree ||
sidh saadhik liv laagee naache jin gurmukh budh veechaaree ||4||
kha(n)dd brahama(n)dd trai gun naache jin laagee har liv tumaaree ||
jeea ja(n)t sabhe hee naache naacheh khaanee chaaree ||5||
jo tudh bhaaveh seiee naacheh jin gurmukh sabadh liv laae ||
se bhagat se tat giaanee jin kau hukam manaae ||6||
ehaa bhagat sache siau liv laagai bin sevaa bhagat na hoiee ||
jeevat marai taa sabadh beechaarai taa sach paavai koiee ||7||
maiaa kai arath bahut lok naache ko viralaa tat beechaaree ||
gur parasaadhee soiee jan paae jin kau kirapaa tumaaree ||8||
eik dham saachaa veesarai saa velaa birathaa jai ||
saeh saeh sadhaa samaaleeaai aape bakhase kare rajai ||9||
seiee naacheh jo tudh bhaaveh j gurmukh sabadh veechaaree ||
kahu naanak se sahaj sukh paaveh jin kau nadhar tumaaree ||10||1||6||
goojaree mahalaa chauthhaa ghar doojaa
ikOankaar satigur prasaadh ||
har bin jeearaa reh na sakai jiau baalak kheer adhaaree ||
agam agochar prabh gurmukh paieeaai apune satigur kai balihaaree ||1||
man re har keerat tar taaree ||
gurmukh naam a(n)mirat jal paieeaai jin kau kirapaa tumaaree || rahaau ||