Sri Guru Granth Sahib

ਅੰਗ ੫੦੭

ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥
ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥
ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥
ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥
ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥
ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥
ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
ਗੂਜਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥
ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥
ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥
ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥
ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥
ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥
ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥
ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

Ang 507

sanak sana(n)dhan naaradh mun seveh anadhin japat raheh banavaaree ||
saranaagat prahalaadh jan aae tin kee paij savaaree ||2||
alakh nira(n)jan eko varatai ekaa jot muraaree ||
sabh jaachik too eko dhaataa maageh haath pasaaree ||3||
bhagat janaa kee uootam baanee gaaveh akath kathaa nit niaaree ||
safal janam bhiaa tin keraa aap tare kul taaree ||4||
manmukh dhubidhaa dhuramat biaape jin a(n)tar moh gubaaree ||
sa(n)t janaa kee kathaa na bhaavai oi ddoobe san paravaaree ||5||
ni(n)dhak ni(n)dhaa kar mal dhovai oh malabhakh maiaadhaaree ||
sa(n)t janaa kee ni(n)dhaa viaape naa uravaar na paaree ||6||
eh parapa(n)ch khel keeaa sabh karatai har karatai sabh kal dhaaree ||
har eko soot varatai jug a(n)tar soot khi(n)chai eka(n)kaaree ||7||
rasan rasan ras gaaveh har gun rasanaa har ras dhaaree ||
naanak har bin avar na maagau har ras preet piaaree ||8||1||7||
goojaree mahalaa panjavaa ghar doojaa
ikOankaar satigur prasaadh ||
raajan meh too(n) raajaa kahe’eeh bhooman meh bhoomaa ||
Thaakur meh Thakuraiee teree koman sir komaa ||1||
pitaa mero baddo dhanee agamaa ||
ausatat kavan kareejai karate pekh rahe bisamaa ||1|| rahaau ||
sukheean meh sukheeaa too(n) kahe’eeh dhaatan sir dhaataa ||
tejan meh tejava(n)see kahe’eeh raseean meh raataa ||2||
sooran meh sooraa too(n) kahe’eeh bhogan meh bhogee ||
grasatan meh too(n) baddo girahasatee jogan meh jogee ||3||
karatan meh too(n) karataa kahe’eeh aachaaran meh aachaaree ||
saahan meh too(n) saachaa saahaa vaapaaran meh vaapaaree ||4||
dharabaaran meh tero dharabaaraa saran paalan Teekaa ||
lakhimee ketak ganee na jaieeaai gan na sakau seekaa ||5||
naaman meh tero prabh naamaa giaanan meh giaanee ||
jugatan meh teree prabh jugataa isanaanan meh isanaanee ||6||
sidhan meh teree prabh sidhaa karaman sir karamaa ||
aagiaa meh teree prabh aagiaa hukaman sir hukamaa ||7||