ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥
ਗੂਜਰੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥
ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥
ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥
ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥
ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥
ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥
ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥
ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥
ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥
ਗੂਜਰੀ ਕੀ ਵਾਰ ਮਹਲਾ ੩
ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥
ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥
jiau bolaaveh tiau boleh suaamee kudharat kavan hamaaree ||
saadhasa(n)g naanak jas gaio jo prabh kee at piaaree ||8||1||8||
goojaree mahalaa panjavaa ghar chauthhaa
ikOankaar satigur prasaadh ||
naath narahar dheen ba(n)dhav patit paavan dhev ||
bhai traas naas kirapaal gun nidh safal suaamee sev ||1||
har gopaal gur gobi(n)dh ||
charan saran dhiaal kesav taar jag bhav si(n)dh ||1|| rahaau ||
kaam karodh haran madh moh dhahan muraar man makara(n)dh ||
janam maran nivaar dharaneedhar pat raakh paramaana(n)dh ||2||
jalat anik tara(n)g maiaa gur giaan har ridh ma(n)t ||
chhedh aha(n)budh karunaa mai chi(n)t meT purakh ana(n)t ||3||
simar samarath pal mahoorat prabh dhiaan sahaj samaadh ||
dheen dhiaal prasa(n)n pooran jaacheeaai raj saadh ||4||
moh mithan dhura(n)t aasaa baasanaa bikaar ||
rakh dharam bharam bidhaar man te udhar har nira(n)kaar ||5||
dhanaadd aadd bha(n)ddaar har nidh hot jinaa na cheer ||
khal mugadh mooR kaTaakhaye sreedhar bhe gun mat dheer ||6||
jeevan mukat jagadhees jap man dhaar ridh parateet ||
jeea dhiaa miaa sarabatr ramana(n) param ha(n)seh reet ||7||
dhet dharasan sravan har jas rasan naam uchaar ||
a(n)g sa(n)g bhagavaan parasan prabh naanak patit udhaar ||8||1||2||5||1||1||2||57||
goojaree kee vaar mahalaa teejaa sika(n)dhar biraahim kee vaar kee dhunee gaaunee
ikOankaar satigur prasaadh ||
salok mahalaa teejaa ||
eih jagat mamataa muaa jeevan kee bidh naeh ||
gur kai bhaanai jo chalai taa(n) jeevan padhavee paeh ||
oi sadhaa sadhaa jan jeevate jo har charanee chit laeh ||
naanak nadharee man vasai gurmukh sahaj samaeh ||1||
mahalaa teejaa ||
a(n)dhar sahasaa dhukh hai aapai sir dha(n)dhai maar ||
dhoojai bhai sute kabeh na jaageh maiaa moh piaar ||
naam na cheteh sabadh na veechaareh ih manmukh kaa aachaar ||