Sri Guru Granth Sahib

ਅੰਗ ੫੧੦

ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥
ਪਉੜੀ ॥
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
ਸਲੋਕੁ ਮਃ ੩ ॥
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
ਮਃ ੩ ॥
ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
ਪਉੜੀ ॥
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥
ਸਲੋਕ ਮਃ ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
ਮਃ ੩ ॥
ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥
ਪਉੜੀ ॥
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਸਲੋਕੁ ਮਃ ੩ ॥
ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥

Ang 510

eih jeeau sadhaa mukat hai sahaje rahiaa samai ||2||
pauRee ||
prabh sa(n)saar upai kai vas aapanai keetaa ||
ganatai prabhoo na paieeaai dhoojai bharameetaa ||
satigur miliaai jeevat marai bujh sach sameetaa ||
sabadhe haumai khoieeaai har mel mileetaa ||
sabh kichh jaanai kare aap aape vigaseetaa ||4||
salok mahalaa teejaa ||
satigur siau chit na laio naam na vasio man aai ||
dhirag ivehaa jeeviaa kiaa jug meh paiaa aai ||
maiaa khoTee raas hai ek chase meh paaj leh jai ||
hathahu chhuRakee tan siaahu hoi badhan jai kumalai ||
jin satigur siau chit laiaa tin(h) sukh vasiaa man aai ||
har naam dhiaaveh ra(n)g siau har naam rahe liv lai ||
naanak satigur so dhan saupiaa j jeea meh rahiaa samai ||
ra(n)g tisai kau agalaa va(n)nee chaRai chaRai ||1||
mahalaa teejaa ||
maiaa hoiee naaganee jagat rahee lapaTai ||
eis kee sevaa jo kare tis hee kau fir khai ||
gurmukh koiee gaaraRoo tin mal dhal laiee pai ||
naanak seiee ubare j sach rahe liv lai ||2||
pauRee ||
ddaaddee kare pukaar prabhoo sunaisee ||
a(n)dhar dheerak hoi pooraa paisee ||
jo dhur likhiaa lekh se karam kamaisee ||
jaa hovai khasam dhiaal taa mahal ghar paisee ||
so prabh meraa at vaddaa gurmukh melaisee ||5||
salok mahalaa teejaa ||
sabhanaa kaa sahu ek hai sadh hee rahai hajoor ||
naanak hukam na ma(n)niee taa ghar hee a(n)dhar dhoor ||
hukam bhee tin(h)aa manaisee jin(h) kau nadhar karei ||
hukam ma(n)n sukh paiaa prem suhaagan hoi ||1||
mahalaa teejaa ||
rain sabaiee jal muiee ka(n)t na laio bhaau ||
naanak sukh vasan suohaaganee jin(h) piaaraa purakh har raau ||2||
pauRee ||
sabh jag fir mai dhekhiaa har iko dhaataa ||
aupai kitai na paieeaai har karam bidhaataa ||
gur sabadhee har man vasai har sahaje jaataa ||
a(n)dharahu tirasanaa agan bujhee har a(n)mirat sar naataa ||
vaddee vaddiaaiee vadde kee gurmukh bolaataa ||6||
salok mahalaa teejaa ||
kaiaa ha(n)s kiaa preet hai j piaa hee chhadd jai ||
es no kooR bol k khavaaleeaai j chaladhiaa naal na jai ||