ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥
ਮਃ ੩ ॥
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨੑਾ ਨਾਮ ਧਨੁ ਖਟਿਆ ਆਇ ॥੨॥
ਪਉੜੀ ॥
ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥
ਸਲੋਕੁ ਮਃ ੩ ॥
ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥
ਮਃ ੩ ॥
ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨੑਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
ਪਉੜੀ ॥
ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥
ਸਲੋਕੁ ਮਃ ੩ ॥
ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥
kaiaa miTee a(n)dh hai paunai puchhahu jai ||
hau taa maiaa mohiaa fir fir aavaa jai ||
naanak hukam na jaato khasam kaa j rahaa sach samai ||1||
mahalaa teejaa ||
eko nihachal naam dhan hor dhan aavai jai ||
eis dhan kau tasakar joh na sakiee naa ochakaa lai jai ||
eih har dhan jeeaai setee rav rahiaa jeeaai naale jai ||
poore gur te paieeaai manmukh palai na pai ||
dhan vaapaaree naanakaa jin(h)aa naam dhan khaTiaa aai ||2||
pauRee ||
meraa saahib at vaddaa sach gahir ga(n)bheeraa ||
sabh jag tis kai vas hai sabh tis kaa cheeraa ||
gur parasaadhee paieeaai nihachal dhan dheeraa ||
kirapaa te har man vasai bheTai gur sooraa ||
gunava(n)tee saalaahiaa sadhaa thir nihachal har pooraa ||7||
salok mahalaa teejaa ||
dhirag tin(h)aa dhaa jeeviaa jo har sukh parahar tiaagadhe dhukh haumai paap kamai ||
manmukh agiaanee maiaa moh viaape tin(h) boojh na kaiee pai ||
halat palat oi sukh na paaveh a(n)t ge pachhutai ||
gur parasaadhee ko naam dhiaae tis haumai vichahu jai ||
naanak jis poorab hovai likhiaa so gur charanee aai pai ||1||
mahalaa teejaa ||
manmukh uoodhaa kaul hai naa tis bhagat na naau ||
sakatee a(n)dhar varatadhaa kooR tis kaa hai upaau ||
tis kaa a(n)dhar chit na bhijiee mukh feekaa aalaau ||
oi dharam ralaae naa ralani(h) onaa a(n)dhar kooR suaau ||
naanak karatai banat banaiee manmukh kooR bol bol ddube gurmukh tare jap har naau ||2||
pauRee ||
bin boojhe vaddaa fer piaa fir aavai jaiee ||
satigur kee sevaa na keeteeaa a(n)t giaa pachhutaiee ||
aapanee kirapaa kare gur paieeaai vichahu aap gavaiee ||
tirasanaa bhukh vichahu utarai sukh vasai man aaiee ||
sadhaa sadhaa saalaaheeaai hiradhai liv laiee ||8||
salok mahalaa teejaa ||
j satigur seve aapanaa tis no pooje sabh koi ||
sabhanaa upaavaa sir upaau hai har naam paraapat hoi ||
a(n)tar seetal saat vasai jap hiradhai sadhaa sukh hoi ||
a(n)mrit khaanaa a(n)mrit painanaa naanak naam vaddaiee hoi ||1||
mahalaa teejaa ||
e man gur kee sikh sun har paaveh gunee nidhaan ||