Sri Guru Granth Sahib

ਅੰਗ ੫੧੨

ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
ਪਉੜੀ ॥
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
ਸਲੋਕੁ ਮਃ ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
ਮਃ ੩ ॥
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
ਪਉੜੀ ॥
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨੑਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
ਸਲੋਕੁ ਮਃ ੩ ॥
ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
ਮਃ ੩ ॥
ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥

Ang 512

har sukhadhaataa man vasai haumai jai gumaan ||
naanak nadharee paieeaai taa anadhin laagai dhiaan ||2||
pauRee ||
sat sa(n)tokh sabh sach hai gurmukh pavitaa ||
a(n)dharahu kapaT vikaar giaa man sahaje jitaa ||
teh jot pragaas ana(n)dh ras agiaan gavitaa ||
anadhin har ke gun ravai gun paragaT kitaa ||
sabhanaa dhaataa ek hai iko har mitaa ||9||
salok mahalaa teejaa ||
braham bi(n)dhe so braahaman kaheeaai j anadhin har liv laae ||
satigur puchhai sach sa(n)jam kamaavai haumai rog tis jaae ||
har gun gaavai gun sa(n)grahai jotee jot milaae ||
eis jug meh ko viralaa braham giaanee j haumai meT samaae ||
naanak tis no miliaa sadhaa sukh paieeaai j anadhin har naam dhiaae ||1||
mahalaa teejaa ||
a(n)tar kapaT manmukh agiaanee rasanaa jhooTh bolai ||
kapaT keetai har purakh na bheejai nit vekhai sunai subhai ||
dhoojai bhai jai jag parabodhai bikh maiaa moh suaai ||
eit kamaanai sadhaa dhukh paavai ja(n)mai marai fir aavai jai ||
sahasaa mool na chukiee vich visaTaa pachai pachai ||
jis no kirapaa kare meraa suaamee tis gur kee sikh sunai ||
har naam dhiaavai har naamo gaavai har naamo a(n)t chhaddai ||2||
pauRee ||
jinaa hukam manaion te poore sa(n)saar ||
saahib sevani(h) aapanaa poorai sabadh veechaar ||
har kee sevaa chaakaree sachai sabadh piaar ||
har kaa mahal tin(h)ee paiaa jin(h) haumai vichahu maar ||
naanak gurmukh mil rahe jap har naamaa ur dhaar ||10||
salok mahalaa teejaa ||
gurmukh dhiaan sahaj dhun upajai sach naam chit laiaa ||
gurmukh anadhin rahai ra(n)g raataa har kaa naam man bhaiaa ||
gurmukh har vekheh gurmukh har boleh gurmukh har sahaj ra(n)g laiaa ||
naanak gurmukh giaan paraapat hovai timar agiaan adher chukaiaa ||
jis no karam hovai dhur pooraa tin gurmukh har naam dhiaaiaa ||1||
mahalaa teejaa ||
satigur jinaa na sevio sabadh na lago piaar ||
sahaje naam na dhiaaiaa kit aaiaa sa(n)saar ||
fir fir joonee paieeaai visaTaa sadhaa khuaar ||
kooRai laalach lagiaa naa uravaar na paar ||