ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥
ਮਃ ੩ ॥
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥
ਪਉੜੀ ॥
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥
ਸਲੋਕੁ ਮਃ ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥
ਮਃ ੩ ॥
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥
ਪਉੜੀ ॥
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
vaahu vaahu tis no aakheeaai j sabh meh rahiaa samai ||
vaahu vaahu tis no aakheeaai j dhedhaa rijak sabaeh ||
naanak vaahu vaahu iko kar saalaaheeaai j satigur dheeaa dhikhai ||1||
mahalaa teejaa ||
vaahu vaahu gurmukh sadhaa kareh manmukh mareh bikh khai ||
onaa vaahu vaahu na bhaaviee dhukhe dhukh vihai ||
gurmukh a(n)mrit peevanaa vaahu vaahu kareh liv lai ||
naanak vaahu vaahu kareh se jan niramale tirabhavan sojhee pai ||2||
pauRee ||
har kai bhaanai gur milai sevaa bhagat baneejai ||
har kai bhaanai har man vasai sahaje ras peejai ||
har kai bhaanai sukh paieeaai har laahaa nit leejai ||
har kai takhat bahaaleeaai nij ghar sadhaa vaseejai ||
har kaa bhaanaa tinee ma(n)niaa jinaa guroo mileejai ||16||
salok mahalaa teejaa ||
vaahu vaahu se jan sadhaa kareh jin(h) kau aape dhei bujhai ||
vaahu vaahu karatiaa man niramal hovai haumai vichahu jai ||
vaahu vaahu gursikh jo nit kare so man chi(n)dhiaa fal pai ||
vaahu vaahu kareh se jan sohane har tin(h) kai sa(n)g milai ||
vaahu vaahu hiradhai ucharaa mukhahu bhee vaahu vaahu kareau ||
naanak vaahu vaahu jo kareh hau tan man tin(h) kau dheau ||1||
mahalaa teejaa ||
vaahu vaahu saahib sach hai a(n)mrit jaa kaa naau ||
jin seviaa tin fal paiaa hau tin balihaarai jaau ||
vaahu vaahu gunee nidhaan hai jis no dhei su khai ||
vaahu vaahu jal thal bharapoor hai gurmukh paiaa jai ||
vaahu vaahu gursikh nit sabh karahu gur poore vaahu vaahu bhaavai ||
naanak vaahu vaahu jo man chit kare tis jamaka(n)kar neR na aavai ||2||
pauRee ||
har jeeau sachaa sach hai sachee gurbaanee ||
satigur te sach pachhaaneeaai sach sahaj samaanee ||
anadhin jaageh naa saveh jaagat rain vihaanee ||
gurmatee har ras chaakhiaa se pu(n)n paraanee ||
bin gur kinai na paio pach mue ajaanee ||17||
salok mahalaa teejaa ||
vaahu vaahu baanee nira(n)kaar hai tis jevadd avar na koi ||
vaahu vaahu agam athaahu hai vaahu vaahu sachaa soi ||
vaahu vaahu veparavaahu hai vaahu vaahu kare su hoi ||
vaahu vaahu a(n)mirat naam hai gurmukh paavai koi ||
vaahu vaahu karamee paieeaai aap dhiaa kar dhei ||