Sri Guru Granth Sahib

ਅੰਗ ੫੧੬

ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਪਉੜੀ ॥
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
ਸਲੋਕੁ ਮਃ ੩ ॥
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
ਮਃ ੩ ॥
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
ਪਉੜੀ ॥
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
ਸਲੋਕੁ ਮਃ ੩ ॥
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
ਮਃ ੩ ॥
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥
ਪਉੜੀ ॥
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥

Ang 516

naanak vaahu vaahu gurmukh paieeaai anadhin naam lei ||1||
mahalaa teejaa ||
bin satigur seve saat na aaviee dhoojee naahee jai ||
je bahuteraa locheeaai vin karamai na paiaa jai ||
jin(h)aa a(n)tar lobh vikaar hai dhoojai bhai khuaai ||
ja(n)man maran na chukiee haumai vich dhukh pai ||
jin(h)aa satigur siau chit laiaa su khaalee koiee naeh ||
tin jam kee talab na hoviee naa oi dhukh sahaeh ||
naanak gurmukh ubare sachai sabadh samaeh ||2||
pauRee ||
ddaaddee tis no aakheeaai j khasamai dhare piaar ||
dhar khaRaa sevaa kare gur sabadhee veechaar ||
ddaaddee dhar ghar paisee sach rakhai ur dhaar ||
ddaaddee kaa mahal agalaa har kai nai piaar ||
ddaaddee kee sevaa chaakaree har jap har nisataar ||18||
salok mahalaa teejaa ||
goojaree jaat gavaar jaa sahu paae aapanaa ||
gur kai sabadh veechaar anadhin har jap jaapanaa ||
jis satigur milai tis bhau pavai saa kulava(n)tee naar ||
saa hukam pachhaanai ka(n)t kaa jis no kirapaa keetee karataar ||
oh kuchajee kulakhanee parahar chhoddee bhataar ||
bhai piaai mal kaTeeaai niramal hovai sareer ||
a(n)tar paragaas mat uootam hovai har jap gunee gaheer ||
bhai vich baisai bhai rahai bhai vich kamaavai kaar ||
aaithai sukh vaddiaaieeaa dharageh mokh dhuaar ||
bhai te nirabhau paieeaai mil jotee jot apaar ||
naanak khasamai bhaavai saa bhalee jis no aape bakhase karataar ||1||
mahalaa teejaa ||
sadhaa sadhaa saalaaheeaai sache kau bal jaau ||
naanak ek chhodd dhoojai lagai saa jihavaa jal jaau ||2||
pauRee ||
a(n)saa aautaar upaion bhaau dhoojaa keeaa ||
jiau raaje raaj kamaavadhe dhukh sukh bhiReeaa ||
e’eesar brahamaa sevadhe a(n)t tin(h)ee na laheeaa ||
nirabhau nira(n)kaar alakh hai gurmukh pragaTeeaa ||
tithai sog vijog na viaapiee asathir jag theeaa ||19||
salok mahalaa teejaa ||
eh sabh kichh aavan jaan hai jetaa hai aakaar ||
jin eh lekhaa likhiaa so hoaa paravaan ||
naanak je ko aap ganaidhaa so moorakh gaavaar ||1||
mahalaa teejaa ||
man ku(n)char peelak guroo giaan ku(n)ddaa jeh khi(n)che teh jai ||
naanak hasatee ku(n)dde baaharaa fir fir ujhaR pai ||2||
pauRee ||
tis aagai aradhaas jin upaiaa ||