ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥
ਸਲੋਕ ਮਃ ੩ ॥
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥
ਮਃ ੩ ॥
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥
ਪਉੜੀ ॥
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
ਸਲੋਕ ਮਃ ੩ ॥
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥
ਮਃ ੩ ॥
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥
ਪਉੜੀ ॥
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ
ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
satigur apanaa sev sabh fal paiaa ||
a(n)mirat har kaa naau sadhaa dhiaaiaa ||
sa(n)t janaa kai sa(n)g dhukh miTaiaa ||
naanak bhe achi(n)t har dhan nihachalaiaa ||20||
salok mahalaa teejaa ||
khet miaalaa ucheeaa ghar uchaa niranau ||
mahal bhagatee ghar sarai sajan paahuniaau ||
barasanaa ta baras ghanaa bahuR baraseh kaeh ||
naanak tin(h) balihaaranai jin(h) gurmukh paiaa man maeh ||1||
mahalaa teejaa ||
miThaa so jo bhaavadhaa sajan so j raas ||
naanak gurmukh jaaneeaai jaa kau aap kare paragaas ||2||
pauRee ||
prabh paas jan kee aradhaas too sachaa saa(n)iee ||
too rakhavaalaa sadhaa sadhaa hau tudh dhiaaiee ||
jeea ja(n)t sabh teriaa too rahiaa samaiee ||
jo dhaas tere kee ni(n)dhaa kare tis maar pachaiee ||
chi(n)taa chhadd achi(n)t rahu naanak lag paiee ||21||
salok mahalaa teejaa ||
aasaa karataa jag muaa aasaa marai na jai ||
naanak aasaa pooreeaa sache siau chit lai ||1||
mahalaa teejaa ||
aasaa manasaa mar jaisee jin keetee so lai jai ||
naanak nihachal ko nahee baajhahu har kai nai ||2||
pauRee ||
aape jagat upaion kar pooraa thaaT ||
aape saahu aape vanajaaraa aape hee har haaT ||
aape saagar aape bohithaa aape hee khevaaT ||
aape gur chelaa hai aape aape dhase ghaaT ||
jan naanak naam dhiaai too sabh kilavikh kaaT ||22||1|| sudhu
raag goojaree vaar mahalaa panjavaa
ikOankaar satigur prasaadh ||
salok mahalaa panjavaa ||
a(n)tar gur aaraadhanaa jihavaa jap gur naau ||
netree satigur pekhanaa sravanee sunanaa gur naau ||
satigur setee ratiaa dharageh paieeaai Thaau ||
kahu naanak kirapaa kare jis no eh vath dhei ||
jag meh utam kaadde’eeh virale keiee kei ||1||
mahalaa panjavaa ||
rakhe rakhanahaar aap ubaarian ||
gur kee pairee pai kaaj savaarian ||
hoaa aap dhiaal manahu na visaarian ||
saadh janaa kai sa(n)g bhavajal taarian ||
saakat ni(n)dhak dhusaT khin maeh bidhaarian ||
tis saahib kee Tek naanak manai maeh ||