Sri Guru Granth Sahib

ਅੰਗ ੫੨੪

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਸਲੋਕ ਮਃ ੫ ॥
ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥
ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥
ਪਉੜੀ ॥
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
ਰਾਗੁ ਗੂਜਰੀ ਭਗਤਾ ਕੀ ਬਾਣੀ
ੴ ਸਤਿਗੁਰ ਪ੍ਰਸਾਦਿ ॥
ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥
ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥
ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥
ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥
ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥
ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥
ਗੂਜਰੀ ਘਰੁ ੩ ॥
ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥ ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
ਜਬ ਲਗੁ ਤਾਗਾ ਬਾਹਉ ਬੇਹੀ ॥ ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
ਕਹਤ ਕਬੀਰ ਸੁਨਹੁ ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥

Ang 524

mathe vaal pachhaaRian jam maarag mute ||
dhukh lagai bilalaaniaa narak ghor sute ||
ka(n)Th lai dhaas rakhian naanak har sate ||20||
salok mahalaa panjavaa ||
raam japahu vaddabhaageeho jal thal pooran soi ||
naanak naam dhiaaiaai bighan na laagai koi ||1||
mahalaa panjavaa ||
koT bighan tis laagate jis no visarai naau ||
naanak anadhin bilapate jiau su(n)n(j)ai ghar kaau ||2||
pauRee ||
simar simar dhaataar manorath pooriaa ||
eichh pu(n)nee man aas ge visooriaa ||
paiaa naam nidhaan jis no bhaaladhaa ||
jot milee sa(n)g jot rahiaa ghaaladhaa ||
sookh sahaj aana(n)dh vuThe tit ghar ||
aavan jaan rahe janam na tahaa mar ||
saahib sevak ik ik dhirasaTaiaa ||
gur prasaadh naanak sach samaiaa ||21||1||2|| sudhu
raag goojaree bhagataa kee baanee
ikOankaar satigur prasaadh ||
sree kabeer jeeau kaa chaupadhaa ghar doojaa dhoojaa ||
chaar paav dhui si(n)g gu(n)g mukh tab kaise gun gieehai ||
uooThat baiThat Thegaa parihai tab kat moodd lukieehai ||1||
har bin bail biraane huieehai ||
faaTe naakan TooTe kaadhan kodhau ko bhus khieehai ||1|| rahaau ||
saaro dhin ddolat ban maheeaa ajahu na peT aghieehai ||
jan bhagatan ko kaho na maano keeo apano pieehai ||2||
dhukh sukh karat mahaa bhram booddo anik jon bharamieehai ||
ratan janam khoio prabh bisario ih aausar kat pieehai ||3||
bhramat firat telak ke kap jiau gat bin rain bihieehai ||
kahat kabeer raam naam bin moo(n)dd dhune pachhutieehai ||4||1||
goojaree ghar teejaa ||
mus mus rovai kabeer kee maiee ||
e baarik kaise jeeveh raghuraiee ||1||
tananaa bunanaa sabh tajio hai kabeer ||
har kaa naam likh leeo sareer ||1|| rahaau ||
jab lag taagaa baahau behee ||
tab lag bisarai raam sanehee ||2||
ochhee mat meree jaat julaahaa ||
har kaa naam lahio mai laahaa ||3||
kahat kabeer sunahu meree maiee ||
hamaraa in kaa dhaataa ek raghuraiee ||4||2||