ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥
ਗੂਜਰੀ ਘਰੁ ੧ ॥
ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥
ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥
ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥
ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥
ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥
ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥
goojaree sree naamadhev jee ke padhe ghar pehilaa
ikOankaar satigur prasaadh ||
jau raaj dheh ta kavan baddaiee ||
jau bheekh ma(n)gaaveh ta kiaa ghaT jaiee ||1||
too(n) har bhaj man mere padh nirabaan ||
bahur na hoi teraa aavan jaan ||1|| rahaau ||
sabh tai upaiee bharam bhulaiee ||
jis too(n) dheveh tiseh bujhaiee ||2||
satigur milai ta sahasaa jaiee ||
kis hau poojau dhoojaa nadhar na aaiee ||3||
ekai paathar keejai bhaau ||
dhoojai paathar dhareeaai paau ||
je oh dheau ta oh bhee dhevaa ||
keh naamadheau ham har kee sevaa ||4||1||
goojaree ghar pehilaa ||
malai na laachhai paar malo paramaleeo baiTho ree aaiee ||
aavat kinai na pekhio kavanai jaanai ree baiee ||1||
kaun kahai kin boojheeaai ramieeaa aakul ree baiee ||1|| rahaau ||
jiau aakaasai pa(n)kheealo khoj nirakhio na jaiee ||
jiau jal maajhai maachhalo maarag pekhano na jaiee ||2||
jiau aakaasai ghaRooalo mirag tirasanaa bhariaa ||
naame che suaamee beeThalo jin teenai jariaa ||3||2||
goojaree sree ravidhaas jee ke padhe ghar teejaa
ikOankaar satigur prasaadh ||
dhoodh ta bachharai thanahu biTaario ||
fool bhavar jal meen bigaario ||1||
maiee gobi(n)dh poojaa kahaa lai charaavau ||
avar na fool anoop na paavau ||1|| rahaau ||
mailaagar berhe hai bhuia(n)gaa ||
bikh a(n)mrit baseh ik sa(n)gaa ||2||
dhoop dheep nieebedheh baasaa ||
kaise pooj kareh teree dhaasaa ||3||
tan man arapau pooj charaavau ||
gur parasaadh nira(n)jan paavau ||4||
poojaa arachaa aaeh na toree ||
keh ravidhaas kavan gat moree ||5||1||
goojaree sree tiralochan jeeau ke padhe ghar pehilaa
ikOankaar satigur prasaadh ||
a(n)tar mal niramal nahee keenaa baahar bhekh udhaasee ||
hiradhai kamal ghaT braham na cheen(h)aa kaahe bhiaa sa(n)niaasee ||1||