Sri Guru Granth Sahib

ਅੰਗ ੫੨੬

ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨੑਿਆ ਪਰਮਾਨੰਦਾ ॥੧॥ ਰਹਾਉ ॥
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨੑਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
ਗੂਜਰੀ ॥
ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥
ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥
ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥
ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥
ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥
ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥
ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥
ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥

Ang 526

bharame bhoolee re jai cha(n)dhaa ||
nahee nahee cheeni(h)aa paramaana(n)dhaa ||1|| rahaau ||
ghar ghar khaiaa pi(n)dd badhaiaa khi(n)thaa mu(n)dhaa maiaa ||
bhoom masaan kee bhasam lagaiee gur bin tat na paiaa ||2||
kai japahu re kai tapahu re kai bilovahu paanee ||
lakh chauraaseeh jini(h) upaiee so simarahu nirabaanee ||3||
kai kama(n)ddal kaapaReeaa re aThasaTh kai firaahee ||
badhat tiralochan sun re praanee kan bin gaahu k paahee ||4||1||
goojaree ||
a(n)t kaal jo lachhamee simarai aaisee chi(n)taa meh je marai ||
sarap jon val val aautarai ||1||
aree baiee gobidh naam mat beesarai || rahaau ||
a(n)t kaal jo isatree simarai aaisee chi(n)taa meh je marai ||
besavaa jon val val aautarai ||2||
a(n)t kaal jo laRike simarai aaisee chi(n)taa meh je marai ||
sookar jon val val aautarai ||3||
a(n)t kaal jo ma(n)dhar simarai aaisee chi(n)taa meh je marai ||
pret jon val val aautarai ||4||
a(n)t kaal naarain simarai aaisee chi(n)taa meh je marai ||
badhat tilochan te nar mukataa peeta(n)bar vaa ke ridhai basai ||5||2||
goojaree sree jaidhev jeeau kaa padhaa ghar chauthhaa
ikOankaar satigur prasaadh ||
paramaadh purakhamanopima(n) sat aadh bhaav rata(n) ||
paramadhabhuta(n) parakirat para(n) jadhichi(n)t sarab gata(n) ||1||
keval raam naam manorama(n) ||
badh a(n)mirat tat mia(n) ||
n dhanot jasamaranen janam jaraadh maran bhia(n) ||1|| rahaau ||
eichhas jamaadh paraabhaya(n) jas savaisat sukirat kirata(n) ||
bhav bhoot bhaav samabiyea(n) parama(n) prasa(n)namidha(n) ||2||
lobhaadh dhirasaT par giraha(n) jadhibidh aacharana(n) ||
taj sakal dhuhakirat dhuramatee bhaj chakaradhar sarana(n) ||3||
har bhagat nij nihakevalaa ridh karamanaa bachasaa ||
jogen ki(n) jagen ki(n) dhaanen ki(n) tapasaa ||4||
gobi(n)dh gobi(n)dhet jap nar sakal sidh padha(n) ||
jaidhev aaiau tas safuTa(n) bhav bhoot sarab gata(n) ||5||1||