Sri Guru Granth Sahib

ਅੰਗ ੫੨੭

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥
ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥
ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥
ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥
ਦੇਵਗੰਧਾਰੀ ॥
ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥
ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥
ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥
ਦੇਵਗੰਧਾਰੀ ॥
ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥
ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥
ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥
ਦੇਵਗੰਧਾਰੀ ॥
ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥

Ang 527

ikOankaar sat naam karataa purakh nirabhau niravair akaal moorat ajoonee saibha(n) gur prasaadh ||
raag dhevaga(n)dhaaree mahalaa chauthhaa ghar pehilaa ||
sevak jan bane Thaakur liv laage ||
jo tumaraa jas kahate gurmat tin mukh bhaag sabhaage ||1|| rahaau ||
TooTe maiaa ke ba(n)dhan faahe har raam naam liv laage ||
hamaraa man mohio gur mohan ham bisam bhiee mukh laage ||1||
sagalee rain soiee a(n)dhiaaree gur ki(n)chat kirapaa jaage ||
jan naanak ke prabh su(n)dhar suaamee moh tum sar avar na laage ||2||1||
dhevaga(n)dhaaree ||
mero su(n)dhar kahahu milai kit galee ||
har ke sa(n)t bataavahu maarag ham peechhai laag chalee ||1|| rahaau ||
pria ke bachan sukhaane heearai ieh chaal banee hai bhalee ||
laTuree madhuree Thaakur bhaiee oh su(n)dhar har ddul milee ||1||
eko priau sakheeaa sabh pria kee jo bhaavai pir saa bhalee ||
naanak gareeb kiaa karai bichaaraa har bhaavai tit raeh chalee ||2||2||
dhevaga(n)dhaaree ||
mere man mukh har har har boleeaai ||
gurmukh ra(n)g chaloolai raatee har prem bheenee choleeaai ||1|| rahaau ||
hau firau dhivaanee aaval baaval tis kaaran har ddoleeaai ||
koiee melai meraa preetam piaaraa ham tis kee gul goleeaai ||1||
satigur purakh manaavahu apunaa har a(n)mrit pee jholeeaai ||
gur prasaadh jan naanak paiaa har laadhaa dheh Toleeaai ||2||3||
dhevaga(n)dhaaree ||
ab ham chalee Thaakur peh haar ||
jab ham saran prabhoo kee aaiee raakh prabhoo bhaavai maar ||1|| rahaau ||