ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥
ਦੇਵਗੰਧਾਰੀ ॥
ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥
ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹ੍ਹਾਰੀ ॥੨॥੫॥
ਦੇਵਗੰਧਾਰੀ ॥
ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥
ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥
ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧
ਦੇਵਗੰਧਾਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥
ਦੇਵਗੰਧਾਰੀ ॥
ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥
ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥
ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥
lokan kee chaturaiee upamaa te baisa(n)tar jaar ||
koiee bhalaa kahau bhaavai buraa kahau ham tan dheeo hai ddaar ||1||
jo aavat saran Thaakur prabh tumaree tis raakhahu kirapaa dhaar ||
jan naanak saran tumaaree har jeeau raakhahu laaj muraar ||2||4||
dhevaga(n)dhaaree ||
har gun gaavai hau tis balihaaree ||
dhekh dhekh jeevaa saadh gur dharasan jis hiradhai naam muraaree ||1|| rahaau ||
tum pavitr paavan purakh prabh suaamee ham kiau kar mileh jooThaaree ||
hamarai jeei hor mukh hor hot hai ham karamaheen kooRiaaree ||1||
hamaree mudhr naam har suaamee ridh a(n)tar dhusaT dhusaTaaree ||
jiau bhaavai tiau raakhahu suaamee jan naanak saran tum(h)aaree ||2||5||
dhevaga(n)dhaaree ||
har ke naam binaa su(n)dhar hai nakaTee ||
jiau besuaa ke ghar poot jamat hai tis naam pario hai dhrakaTee ||1|| rahaau ||
jin kai hiradhai naeh har suaamee te bigaR roop berakaTee ||
jiau niguraa bahu baataa jaanai oh har dharageh hai bhrasaTee ||1||
jin kau dhiaal hoaa meraa suaamee tinaa saadh janaa pag chakaTee ||
naanak patit pavit mil sa(n)gat gur satigur paachhai chhukaTee ||2||6|| chhakaa 1
dhevaga(n)dhaaree mahalaa panjavaa ghar doojaa
ikOankaar satigur prasaadh ||
maiee gur charanee chit laieeaai ||
prabh hoi kirapaal kamal paragaase sadhaa sadhaa har dhiaaieeaai ||1|| rahaau ||
a(n)tar eko baahar eko sabh meh ek samaieeaai ||
ghaT avaghaT raviaa sabh Thaiee har pooran braham dhikhaieeaai ||1||
ausatat kareh sevak mun kete teraa a(n)t na katahoo paieeaai ||
sukhadhaate dhukh bha(n)jan suaamee jan naanak sadh bal jaieeaai ||2||1||
dhevaga(n)dhaaree ||
maiee honahaar so hoieeaai ||
raach rahio rachanaa prabh apanee kahaa laabh kahaa khoieeaai ||1|| rahaau ||
keh fooleh aana(n)dh bikhai sog kab hasano kab roieeaai ||
kabahoo mail bhare abhimaanee kab saadhoo sa(n)g dhoieeaai ||1||
koi na meTai prabh kaa keeaa dhoosar naahee aloieeaai ||
kahu naanak tis gur balihaaree jeh prasaadh sukh soieeaai ||2||2||