ਦੇਵਗੰਧਾਰੀ ॥
ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥
ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥
ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥
ਦੇਵਗੰਧਾਰੀ ॥
ਮਨ ਹਰਿ ਕੀਰਤਿ ਕਰਿ ਸਦਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥
ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥
ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥
ਦੇਵਗੰਧਾਰੀ ॥
ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥
ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥
ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥
ਦੇਵਗੰਧਾਰੀ ॥
ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥
ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥
ਦੇਵਗੰਧਾਰੀ ॥
ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥
ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥
ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥
ਦੇਵਗੰਧਾਰੀ ਮਹਲਾ ੫ ॥
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
dhevaga(n)dhaaree ||
maiee sunat soch bhai ddarat ||
mer ter tajau abhimaanaa saran suaamee kee parat ||1|| rahaau ||
jo jo kahai soiee bhal maanau naeh na kaa bol karat ||
nimakh na bisarau he’ee more te bisarat jaiee hau marat ||1||
sukhadhaiee pooran prabh karataa meree bahut iaanap jarat ||
niragun karoop kulaheen naanak hau anadh roop suaamee bharat ||2||3||
dhevaga(n)dhaaree ||
man har keerat kar sadhahoo(n) ||
gaavat sunat japat udhaarai baran abaranaa sabhahoo(n) ||1|| rahaau ||
jeh te upajio tahee samaio ieh bidh jaanee tabahoo(n) ||
jahaa jahaa ieh dhehee dhaaree rahan na paio kabahoo(n) ||1||
sukh aaio bhai bharam binaase kirapaal hooe prabh jabahoo ||
kahu naanak mere poore manorath saadhasa(n)g taj labahoo(n) ||2||4||
dhevaga(n)dhaaree ||
man jiau apune prabh bhaavau ||
neechahu neech neech at naan(h)aa hoi gareeb bulaavau ||1|| rahaau ||
anik adda(n)bar maiaa ke birathe taa siau preet ghaTaavau ||
jiau apuno suaamee sukh maanai taa meh sobhaa paavau ||1||
dhaasan dhaas ren dhaasan kee jan kee Tahal kamaavau ||
sarab sookh baddiaaiee naanak jeevau mukhahu bulaavau ||2||5||
dhevaga(n)dhaaree ||
prabh jee tau prasaadh bhram ddaario ||
tumaree kirapaa te sabh ko apanaa man meh ihai beechaario ||1|| rahaau ||
koT paraadh miTe teree sevaa dharasan dhookh utaario ||
naam japat mahaa sukh paio chi(n)taa rog bidhaario ||1||
kaam karodh lobh jhooTh ni(n)dhaa saadhoo sa(n)g bisaario ||
maiaa ba(n)dh kaaTe kirapaa nidh naanak aap udhaario ||2||6||
dhevaga(n)dhaaree ||
man sagal siaanap rahee ||
karan karaavanahaar suaamee naanak oT gahee ||1|| rahaau ||
aap meT pe saranaiee ieh mat saadhoo kahee ||
prabh kee aagiaa maan sukh paiaa bharam adheraa lahee ||1||
jaan prabeen suaamee prabh mere saran tumaaree ahee ||
khin meh thaap uthaapanahaare kudharat keem na pahee ||2||7||
dhevaga(n)dhaaree mahalaa panjavaa ||
har praan prabhoo sukhadhaate ||
gur prasaadh kaahoo jaate ||1|| rahaau ||
sa(n)t tumaare tumare preetam tin kau kaal na khaate ||
ra(n)g tumaarai laal bhe hai raam naam ras maate ||1||