Sri Guru Granth Sahib

ਅੰਗ ੫੩੨

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥
ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥
ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥
ਦੇਵਗੰਧਾਰੀ ਮਹਲਾ ੫ ॥
ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥
ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥
ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥
ਦੇਵਗੰਧਾਰੀ ਮਹਲਾ ੫ ॥
ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥
ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥
ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥
ਦੇਵਗੰਧਾਰੀ ਮਹਲਾ ੫ ॥
ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥
ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥
ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥
ਦੇਵਗੰਧਾਰੀ ਮਹਲਾ ੫ ॥
ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥
ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥
ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥

Ang 532

karahu anugrahu suaamee mere man te kabahu na ddaarau ||1|| rahaau ||
saadhoo dhoor laiee mukh masatak kaam karodh bikh jaarau ||
sabh te neech aatam kar maanau man meh ih sukh dhaarau ||1||
gun gaaveh Thaakur abinaasee kalamal sagale jhaarau ||
naam nidhaan naanak dhaan paavau ka(n)Th lai ur dhaarau ||2||19||
dhevaga(n)dhaaree mahalaa panjavaa ||
prabh jeeau pekhau dharas tumaaraa ||
su(n)dhar dhiaan dhaar dhin rainee jeea praan te piaaraa ||1|| rahaau ||
saasatr bedh puraan aviloke simirat tat beechaaraa ||
dheenaa naath praanapat pooran bhavajal udharanahaaraa ||1||
aadh jugaadh bhagat jan sevak taa kee bikhai adhaaraa ||
tin jan kee dhoor baachhai nit naanak paramesar dhevanahaaraa ||2||20||
dhevaga(n)dhaaree mahalaa panjavaa ||
teraa jan raam rasain maataa ||
prem rasaa nidh jaa kau upajee chhodd na katahoo jaataa ||1|| rahaau ||
baiThat har har sovat har har har ras bhojan khaataa ||
aThasaTh teerath majan keeno saadhoo dhooree naataa ||1||
safal janam har jan kaa upajiaa jin keeno saut bidhaataa ||
sagal samooh lai udhare naanak pooran braham pachhaataa ||2||21||
dhevaga(n)dhaaree mahalaa panjavaa ||
maiee gur bin giaan na paieeaai ||
anik prakaar firat bilalaate milat nahee gosaieeaai ||1|| rahaau ||
moh rog sog tan baadhio bahu jonee bharamaieeaai ||
Tikan na paavai bin satasa(n)gat kis aagai jai rooaaieeaai ||1||
karai anugrahu suaamee meraa saadh charan chit laieeaai ||
sa(n)kaT ghor kaTe khin bheetar naanak har dharas samaieeaai ||2||22||
dhevaga(n)dhaaree mahalaa panjavaa ||
Thaakur hoe aap dhiaal ||
bhiee kaliaan ana(n)dh roop hoiee hai ubare baal gupaal || rahaau ||
dhui kar joR karee bena(n)tee paarabraham man dhiaaiaa ||
haath dhei raakhe paramesur sagalaa dhurat miTaiaa ||1||
var naaree mil ma(n)gal gaiaa Thaakur kaa jaikaar ||
kahu naanak jan kau bal jaieeaai jo sabhanaa kare udhaar ||2||23||