Sri Guru Granth Sahib

ਅੰਗ ੫੩੭

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥
ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥
ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥
ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥
ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਹਾਗੜਾ ਮਹਲਾ ੯ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥

Ang 537

ikOankaar sat naam karataa purakh nirabhau niravair akaal moorat ajoonee saibha(n) gur prasaadh ||
raag bihaagaRaa chaupadhe mahalaa panjavaa ghar doojaa ||
dhootan sa(n)gareeaa ||
bhuia(n)gan basareeaa ||
anik upareeaa ||1||
tau mai har har kareeaa ||
tau sukh sahajareeaa ||1|| rahaau ||
mithan mohareeaa || an kau mereeaa ||
vich ghooman ghireeaa ||2||
sagal baTareeaa ||
birakh ik tareeaa ||
bahu ba(n)dheh pareeaa ||3||
thir saadh safareeaa ||
jeh keeratan hareeaa ||
naanak saranareeaa ||4||1||
ikOankaar satigur prasaadh ||
raag bihaagaRaa mahalaa nauvaa ||
har kee gat neh kouoo jaanai ||
jogee jatee tapee pach haare ar bahu log siaane ||1|| rahaau ||
chhin meh raau ra(n)k kau kariee raau ra(n)k kar ddaare ||
reete bhare bhare sakhanaavai yeh taa ko bivahaare ||1||
apanee maiaa aap pasaaree aapeh dhekhanahaaraa ||
naanaa roop dhare bahu ra(n)gee sabh te rahai niaaraa ||2||
aganat apaar alakh nira(n)jan jeh sabh jag bharamaio ||
sagal bharam taj naanak praanee charan taeh chit laio ||3||1||2||
raag bihaagaRaa chha(n)t mahalaa chauthhaa ghar pehilaa
ikOankaar satigur prasaadh ||
har har naam dhiaaieeaai meree ji(n)dhuRe’e gurmukh naam amole raam ||
har ras beedhaa har man piaaraa man har ras naam jhakole raam ||