ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
ਬਿਹਾਗੜਾ ਮਹਲਾ ੪ ॥
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨੑਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥
naanak har jap sukh paiaa meree ji(n)dhuRe’e sabh dhookh nivaaranahaaro raam ||1||
saa rasanaa dhan dha(n)n hai meree ji(n)dhuRe’e gun gaavai har prabh kere raam ||
te sravan bhale sobhaneek heh meree ji(n)dhuRe’e har keeratan suneh har tere raam ||
so sees bhalaa pavitr paavan hai meree ji(n)dhuRe’e jo jai lagai gur paire raam ||
gur viTahu naanak vaariaa meree ji(n)dhuRe’e jin har har naam chitere raam ||2||
te netr bhale paravaan heh meree ji(n)dhuRe’e jo saadhoo satigur dhekheh raam ||
te hasat puneet pavitr heh meree ji(n)dhuRe’e jo har jas har har lekheh raam ||
tis jan ke pag nit pooje’eeh meree ji(n)dhuRe’e jo maarag dharam chaleseh raam ||
naanak tin viTahu vaariaa meree ji(n)dhuRe’e har sun har naam maneseh raam ||3||
dharat paataal aakaas hai meree ji(n)dhuRe’e sabh har har naam dhiaavai raam ||
paun paanee baisa(n)taro meree ji(n)dhuRe’e nit har har har jas gaavai raam ||
van tiran sabh aakaar hai meree ji(n)dhuRe’e mukh har har naam dhiaavai raam ||
naanak te har dhar pain(h)aiaa meree ji(n)dhuRe’e jo gurmukh bhagat man laavai raam ||4||4||
bihaagaRaa mahalaa chauthhaa ||
jin har har naam na chetio meree ji(n)dhuRe’e te manmukh mooR iaane raam ||
jo moh maiaa chit laidhe meree ji(n)dhuRe’e se a(n)t ge pachhutaane raam ||
har dharageh ddoiee naa lahani(h) meree ji(n)dhuRe’e jo manmukh paap lubhaane raam ||
jan naanak gur mil ubare meree ji(n)dhuRe’e har jap har naam samaane raam ||1||
sabh jai milahu satiguroo kau meree ji(n)dhuRe’e jo har har naam dhiraRaavai raam ||
har japadhiaa khin ddil na keejiee meree ji(n)dhuRe’e mat k jaapai saahu aavai k na aavai raam ||
saa velaa so moorat saa ghaRee so muhat safal hai meree ji(n)dhuRe’e jit har meraa chit aavai raam ||
jan naanak naam dhiaaiaa meree ji(n)dhuRe’e jamaka(n)kar neR na aavai raam ||2||
har vekhai sunai nit sabh kichh meree ji(n)dhuRe’e so ddarai jin paap kamate raam ||
jis a(n)tar hiradhaa sudh hai meree ji(n)dhuRe’e tin jan sabh ddar suT ghate raam ||
har nirabhau naam pateejiaa meree ji(n)dhuRe’e sabh jhakh maaran dhusaT kupate raam ||