Sri Guru Granth Sahib

ਅੰਗ ੫੪੨

ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥
ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥
ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥

Ang 542

aavan ta jaanaa tineh keeaa jin medhan sirajeeaa ||
eikanaa mel satigur mahal bulaae ik bharam bhoole firadhiaa ||
a(n)t teraa too(n)hai jaaneh too(n) sabh meh rahiaa samaae ||
sach kahai naanak sunahu sa(n)tahu har varatai dharam niaae ||1||
aavahu milahu saheleeho mere laal jeeau har har naam araadhe raam ||
kar sevahu pooraa satiguroo mere laal jeeau jam kaa maarag saadhe raam ||
maarag bikhaRaa saadh gurmukh har dharageh sobhaa paieeaai ||
jin kau bidhaatai dhurahu likhiaa tin(h)aa rain dhin liv laieeaai ||
haumai mamataa moh chhuTaa jaa sa(n)g miliaa saadhe ||
jan kahai naanak mukat hoaa har har naam araadhe ||2||
kar joRih sa(n)t ikatr hoi mere laal jeeau abinaasee purakh poojehaa raam ||
bahu bidh poojaa khojeeaa mere laal jeeau ih man tan sabh arapehaa raam ||
man tan dhan sabh prabhoo keraa kiaa ko pooj chaRaave ||
jis hoi kirapaal dhiaal suaamee so prabh a(n)k samaave ||
bhaag masatak hoi jis kai tis gur naal sanehaa ||
jan kahai naanak mil saadhasa(n)gat har har naam poojehaa ||3||
dheh dhis khojat ham fire mere laal jeeau har paiaRaa ghar aae raam ||
har ma(n)dhar har jeeau saajiaa mere laal jeeau har tis meh rahiaa samaae raam ||
sarabe samaanaa aap suaamee gurmukh paragaT hoiaa ||
miTiaa adheraa dhookh naaThaa amiau har ras choiaa ||
jahaa dhekhaa tahaa suaamee paarabraham sabh Thaae ||
jan kahai naanak satigur milaiaa har paiaRaa ghar aae ||4||1||
raag bihaagaRaa mahalaa panjavaa ||
at preetam man mohanaa ghaT sohanaa praan adhaaraa raam ||
su(n)dhar sobhaa laal gopaal dhiaal kee apar apaaraa raam ||
gopaal dhiaal gobi(n)dh laalan milahu ka(n)t nimaaneeaa ||
nain tarasan dharas parasan neh needh rain vihaaneeaa ||
giaan a(n)jan naam bi(n)jan bhe sagal seegaaraa ||
naanak pia(n)pai sa(n)t ja(n)pai mel ka(n)t hamaaraa ||1||
laakh ulaahane moh har jab lag neh milai raam ||
milan kau karau upaav kichh hamaaraa neh chalai raam ||
chal chit bit anit pria bin kavan bidhee na dheejeeaai ||