ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥
ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥
ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥
ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥
khaan paan seegaar birathe har ka(n)t bin kiau jeejeeaai ||
aasaa piaasee rain dhineear reh na sakeeaai ik tilai ||
naanak pia(n)pai sa(n)t dhaasee tau prasaadh meraa pir milai ||2||
sej ek priau sa(n)g dharas na paieeaai raam ||
avagan moh anek kat mahal bulaieeaai raam ||
niragun nimaanee anaath binavai milahu prabh kirapaa nidhe ||
bhram bheet khoieeaai sahaj soieeaai prabh palak pekhat nav nidhe ||
gireh laal aavai mahal paavai mil sa(n)g ma(n)gal gaieeaai ||
naanak pia(n)pai sa(n)t saranee moh dharas dhikhaieeaai ||3||
sa(n)tan kai parasaadh har har paiaa raam ||
eichh pu(n)nee man saa(n)t tapat bujhaiaa raam ||
safalaa su dhinas raine suhaavee anadh ma(n)gal ras ghanaa ||
pragaTe gupaal gobi(n)dh laalan kavan rasanaa gun bhanaa ||
bhram lobh moh bikaar thaake mil sakhee ma(n)gal gaiaa ||
naanak pia(n)pai sa(n)t ja(n)pai jin har har sa(n)jog milaiaa ||4||2||
bihaagaRaa mahalaa panjavaa ||
kar kirapaa gur paarabraham poore anadhin naam vakhaanaa raam ||
a(n)mirat baanee ucharaa har jas miThaa laagai teraa bhaanaa raam ||
kar dhiaa miaa gopaal gobi(n)dh koi naahee tujh binaa ||
samarath agath apaar pooran jeeau tan dhan tum(h) manaa ||
moorakh mugadh anaath cha(n)chal balaheen neech ajaanaa ||
binava(n)t naanak saran teree rakh leh aavan jaanaa ||1||
saadheh saranee paieeaai har jeeau gun gaaveh har neetaa raam ||
dhoor bhagatan kee man tan lagau har jeeau sabh patit puneetaa raam ||
patitaa puneetaa hoh tin(h) sa(n)g jin(h) bidhaataa paiaa ||
naam raate jeea dhaate nit dheh chaReh savaiaa ||
ridh sidh nav nidh har jap jinee aatam jeetaa ||
binava(n)t naanak vaddabhaag paie’eeh saadh saajan meetaa ||2||
jinee sach vana(n)jiaa har jeeau se poore saahaa raam ||
bahut khajaanaa ti(n)n peh har jeeau har keeratan laahaa raam ||
kaam karodh na lobh biaapai jo jan prabh siau raatiaa ||
ek jaaneh ek maaneh raam kai ra(n)g maatiaa ||
lag sa(n)t charanee paRe saranee man tinaa omaahaa ||
binava(n)t naanak jin naam palai seiee sache saahaa ||3||
naanak soiee simareeaai har jeeau jaa kee kal dhaaree raam ||