ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥
ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥
kar majan har sare sabh kilabikh naas manaa ||
kar sadhaa majan gobi(n)dh sajan dhukh a(n)dheraa naase ||
janam maran na hoi tis kau kaTai jam ke faase ||
mil saadhasa(n)ge naam ra(n)ge tahaa pooran aaso ||
binava(n)t naanak dhaar kirapaa har charan kamal nivaaso ||1||
teh anadh binodh sadhaa anahadh jhunakaaro raam ||
mil gaaveh sa(n)t janaa prabh kaa jaikaaro raam ||
mil sa(n)t gaaveh khasam bhaaveh har prem ras ra(n)g bhi(n)neeaa ||
har laabh paiaa aap miTaiaa mile chiree vichhu(n)niaa ||
geh bhujaa leene dhiaa keen(h)e prabh ek agam apaaro ||
binava(n)t naanak sadhaa niramal sach sabadh run jhunakaaro ||2||
sun vaddabhaageeaa har a(n)mirat baanee raam ||
jin kau karam likhee tis ridhai samaanee raam ||
akath kahaanee tinee jaanee jis aap prabh kirapaa kare ||
amar theeaa fir na mooaa kal kalesaa dhukh hare ||
har saran paiee taj na jaiee prabh preet man tan bhaanee ||
binava(n)t naanak sadhaa gaieeaai pavitr a(n)mirat baanee ||3||
man tan galat bhe kichh kahan na jaiee raam ||
jis te upajiaRaa tin leeaa samaiee raam ||
mil braham jotee ot potee udhak udhak samaiaa ||
jal thal maheeal ek raviaa neh dhoojaa dhirasaTaiaa ||
ban tiran tirabhavan poor pooran keemat kahan na jaiee ||
binava(n)t naanak aap jaanai jin eh banat banaiee ||4||2||5||
bihaagaRaa mahalaa panjavaa ||
khojat sa(n)t fireh prabh praan adhaare raam ||
taan tan kheen bhiaa bin milat piaare raam ||
prabh milahu piaare miaa dhaare kar dhiaa laR lai leejeeaai ||
dheh naam apanaa japau suaamee har dharas pekhe jeejeeaai ||
samarath pooran sadhaa nihachal uooch agam apaare ||
binava(n)t naanak dhaar kirapaa milahu praan piaare ||1||
jap tap barat keene pekhan kau charanaa raam ||
tapat na kateh bujhai bin suaamee saranaa raam ||
prabh saran teree kaaT beree sa(n)saar saagar taareeaai ||
anaath niragun kachh na jaanaa meraa gun aaugan na beechaareeaai ||
dheen dhiaal gopaal preetam samarath kaaran karanaa ||
naanak chaatirak har boo(n)dh maagai jap jeevaa har har charanaa ||2||