ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥
ਬਿਹਾਗੜਾ ਮਹਲਾ ੫ ਛੰਤ ॥
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥
ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥
ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥
ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥
amia sarovaro peeau har har naamaa raam ||
sa(n)teh sa(n)g milai jap pooran kaamaa raam ||
sabh kaam pooran dhukh bidheeran har nimakh manahu na beesarai ||
aana(n)dh anadhin sadhaa saachaa sarab gun jagadheesarai ||
aganat uooch apaar Thaakur agam jaa ko dhaamaa ||
binava(n)t naanak meree ichh pooran mile sreera(n)g raamaa ||3||
kiee koTik jag falaa sun gaavanahaare raam ||
har har naam japat kul sagale taare raam ||
har naam japat soha(n)t praanee taa kee mahimaa kit ganaa ||
har bisar naahee praan piaare chitava(n)t dharasan sadh manaa ||
subh dhivas aae geh ka(n)Th laae prabh uooch agam apaare ||
binava(n)t naanak safal sabh kichh prabh mile at piaare ||4||3||6||
bihaagaRaa mahalaa panjavaa chha(n)t ||
an kaae raataRiaa vaaT dhuhelee raam ||
paap kamaavadhiaa teraa koi na belee raam ||
koe na belee hoi teraa sadhaa pachhotaavahe ||
gun gupaal na japeh rasanaa fir kadhahu se dheh aavahe ||
taravar vichhu(n)ne neh paat juRate jam mag gaun ikelee ||
binava(n)t naanak bin naam har ke sadhaa firat dhuhelee ||1||
too(n) valava(n)ch look kareh sabh jaanai jaanee raam ||
lekhaa dharam bhiaa til peeRe ghaanee raam ||
kirat kamaane dhukh sahu paraanee anik jon bhramaiaa ||
mahaa mohanee sa(n)g raataa ratan janam gavaiaa ||
eikas har ke naam baajhahu aan kaaj siaanee ||
binava(n)t naanak lekh likhiaa bharam moh lubhaanee ||2||
beech na koi kare akirataghan vichhuR piaa ||
aae khare kaThin jamaka(n)kar pakaR liaa ||
pakaRe chalaiaa apanaa kamaiaa mahaa mohanee raatiaa ||
gun govi(n)dh gurmukh na japiaa tapat tha(n)m(h) gal laatiaa ||
kaam karodh aha(n)kaar mooThaa khoi giaan pachhutaapiaa ||
binava(n)t naanak sa(n)jog bhoolaa har jaap rasan na jaapiaa ||3||
tujh bin ko naahee prabh raakhanahaaraa raam ||
patit udhaaran har biradh tumaaraa raam ||
patit udhaaran saran suaamee kirapaa nidh dhiaalaa ||
a(n)dh koop te udhar karate sagal ghaT pratipaalaa ||
saran teree kaT mahaa beRee ik naam dheh adhaaraa ||