ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥
ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥
ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥
ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥
ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥
ਬਿਹਾਗੜਾ ਮਹਲਾ ੫ ਛੰਤ ॥
ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥
binava(n)t naanak kar dhei raakhahu gobi(n)dh dheen dhiaaraa ||4||
so dhin safal ganiaa har prabhoo milaiaa raam ||
sabh sukh paragaTiaa dhukh dhoor paraiaa raam ||
sukh sahaj anadh binodh sadh hee gun gupaal nit gaieeaai ||
bhaj saadhasa(n)ge mile ra(n)ge bahuR jon na dhaieeaai ||
geh ka(n)Th laae sahaj subhaae aadh a(n)kur aaiaa ||
binava(n)t naanak aap miliaa bahuR katahoo na jaiaa ||5||4||7||
bihaagaRaa mahalaa panjavaa chha(n)t ||
sunahu bena(n)teeaa suaamee mere raam ||
koT apraadh bhare bhee tere chere raam ||
dhukh haran kirapaa karan mohan kal kaleseh bha(n)janaa ||
saran teree rakh leh meree sarab mai nira(n)janaa ||
sunat pekhat sa(n)g sabh kai prabh nerahoo te nere ||
aradhaas naanak sun suaamee rakh leh ghar ke chere ||1||
too samarath sadhaa ham dheen bhekhaaree raam ||
maiaa moh magan kadd leh muraaree raam ||
lobh moh bikaar baadhio anik dhokh kamaavane ||
alipat ba(n)dhan rahat karataa keeaa apanaa paavane ||
kar anugrahu patit paavan bahu jon bhramate haaree ||
binava(n)t naanak dhaas har kaa prabh jeea praan adhaaree ||2||
too samarath vaddaa meree mat thoree raam ||
paaleh akirataghanaa pooran dhirasaT teree raam ||
agaadh bodh apaar karate moh neech kachhoo na jaanaa ||
ratan tiaag sa(n)grahan kauddee pasoo neech iaanaa ||
tiaag chalatee mahaa cha(n)chal dhokh kar kar joree ||
naanak saran samarath suaamee paij raakhahu moree ||3||
jaa te veechhuRiaa tin aap milaiaa raam ||
saadhoo sa(n)game har gun gaiaa raam ||
gun gai govidh sadhaa neeke kaliaan mai paragaT bhe ||
sejaa suhaavee sa(n)g prabh kai aapane prabh kar le ||
chhodd chi(n)t achi(n)t hoe bahuR dhookh na paiaa ||
naanak dharasan pekh jeeve govi(n)dh gun nidh gaiaa ||4||5||8||
bihaagaRaa mahalaa panjavaa chha(n)t ||
bol sudharameeRiaa mon kat dhaaree raam ||
too netree dhekh chaliaa maiaa biauhaaree raam ||
sa(n)g terai kachh na chaalai binaa gobi(n)dh naamaa ||
dhes ves suvaran roopaa sagal uoone kaamaa ||
putr kalatr na sa(n)g sobhaa hasat ghor vikaaree ||
binava(n)t naanak bin saadhasa(n)gam sabh mithiaa sa(n)saaree ||1||