ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥
ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥
ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥
ਬਿਹਾਗੜੇ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥
ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥
ਮਃ ੩ ॥
ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥
ਪਉੜੀ ॥
ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥
ਸਲੋਕ ਮਃ ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥
raajan kiau soiaa too needh bhare jaagat kat naahee raam ||
maiaa jhooTh rudhan kete bilalaahee raam ||
bilalaeh kete mahaa mohan bin naam har ke sukh nahee ||
sahas siaanap upaav thaake jeh bhaavat teh jaahee ||
aadh a(n)te madh pooran sarabatr ghaT ghaT aahee ||
binava(n)t naanak jin saadhasa(n)gam se pat setee ghar jaahee ||2||
narapat jaan grahio sevak siaane raam ||
sarapar veechhuRanaa mohe pachhutaane raam ||
haricha(n)dhauree dhekh bhoolaa kahaa asathit paieeaai ||
bin naam har ke aan rachanaa ahilaa janam gavaieeaai ||
hau hau karat na tirasan boojhai neh kaa(n)m pooran giaane ||
binava(n)t naanak bin naam har ke ketiaa pachhutaane ||3||
dhaar anugraho apanaa kar leenaa raam ||
bhujaa geh kaadd leeo saadhoo sa(n)g dheenaa raam ||
saadhasa(n)gam har araadhe sagal kalamal dhukh jale ||
mahaa dharam sudhaan kiriaa sa(n)g terai se chale ||
rasanaa araadhai ek suaamee har naam man tan bheenaa ||
naanak jis no har milaae so sarab gun parabeenaa ||4||6||9||
bihaagaRe kee vaar mahalaa chauthhaa
ikOankaar satigur prasaadh ||
salok mahalaa teejaa ||
gur sevaa te sukh paieeaai hor thai sukh na bhaal ||
gur kai sabadh man bhedheeaai sadhaa vasai har naal ||
naanak naam tinaa kau milai jin har vekhai nadhar nihaal ||1||
mahalaa teejaa ||
sifat khajaanaa bakhas hai jis bakhasai so kharachai khai ||
satigur bin hath na aaviee sabh thake karam kamai ||
naanak manmukh jagat dhanaheen hai agai bhukhaa k khai ||2||
pauRee ||
sabh teree too sabhas dhaa sabh tudh upaiaa ||
sabhanaa vich too varatadhaa too sabhanee dhiaaiaa ||
tis dhee too bhagat thai paieh jo tudh man bhaiaa ||
jo har prabh bhaavai so theeaai sabh karan teraa karaiaa ||
salaahih har sabhanaa te vaddaa jo sa(n)t janaa(n) kee paij rakhadhaa aaiaa ||1||
salok mahalaa teejaa ||
naanak giaanee jag jeetaa jag jeetaa sabh koi ||
naame kaaraj sidh hai sahaje hoi su hoi ||
gurmat mat achal hai chalai na sakai koi ||
bhagataa kaa har a(n)geekaar kare kaaraj suhaavaa hoi ||