Sri Guru Granth Sahib

ਅੰਗ ੫੪੯

ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥
ਮਃ ੩ ॥
ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥
ਪਉੜੀ ॥
ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥
ਸਲੋਕ ਮਃ ੩ ॥
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥
ਮਃ ੩ ॥
ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥
ਪਉੜੀ ॥
ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥
ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਮਃ ੩ ॥
ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

Ang 549

manmukh moolahu bhulaian vich lab lobh aha(n)kaar ||
jhagaRaa karadhiaa anadhin gudharai sabadh na karai veechaar ||
sudh mat karatai hir liee bolan sabh vikaar ||
dhitai kitai na sa(n)tokheean a(n)tar tirasanaa bahut agayeaan a(n)dhaar ||
naanak manmukhaa naalahu tuTeeaa bhalee jinaa maiaa moh piaar ||1||
mahalaa teejaa ||
tin(h) bhau sa(n)saa kiaa kare jin satigur sir karataar ||
dhur tin kee paij rakhadhaa aape rakhanahaar ||
mil preetam sukh paiaa sachai sabadh veechaar ||
naanak sukhadhaataa seviaa aape parakhanahaar ||2||
pauRee ||
jeea ja(n)t sabh teriaa too sabhanaa raas ||
jis no too dheh tis sabh kichh milai koiee hor sareek naahee tudh paas ||
too iko dhaataa sabhas dhaa har peh aradhaas ||
jis dhee tudh bhaavai tis dhee too ma(n)n laih so jan saabaas ||
sabh teraa choj varatadhaa dhukh sukh tudh paas ||2||
salok mahalaa teejaa ||
gurmukh sachai bhaavadhe dhar sachai sachiaar ||
saajan man aana(n)dh hai gur kaa sabadh veechaar ||
a(n)tar sabadh vasaiaa dhukh kaTiaa chaanan keeaa karataar ||
naanak rakhanahaaraa rakhasee aapanee kirapaa dhaar ||1||
mahalaa teejaa ||
gur kee sevaa chaakaree bhai rach kaar kamai ||
jehaa sevai teho hovai je chalai tisai rajai ||
naanak sabh kichh aap hai avar na dhoojee jai ||2||
pauRee ||
teree vaddiaaiee toohai jaanadhaa tudh jevadd avar na koiee ||
tudh jevadd hor sareek hovai taa aakheeaai tudh jevadd toohai hoiee ||
jin too seviaa tin sukh paiaa hor tis dhee rees kare kiaa koiee ||
too bha(n)nan ghaRan samarath dhaataar heh tudh agai ma(n)gan no hath joR khalee sabh hoiee ||
tudh jevadd dhaataar mai koiee nadhar na aaviee tudh sabhasai no dhaan dhitaa kha(n)ddee varabha(n)ddee paataalee puriee sabh loiee ||3||
salok mahalaa teejaa ||
man parateet na aaieeaa sahaj na lago bhaau ||
sabadhai saadh na paio manahaTh kiaa gun gai ||
naanak aaiaa so paravaan hai j gurmukh sach samai ||1||
mahalaa teejaa ||
aapanaa aap na pachhaanai mooRaa avaraa aakh dhukhaae ||
mu(n)ddai dhee khasalat na gieeaa a(n)dhe vichhuR choTaa khaae ||
satigur kai bhai bha(n)n na ghaRio rahai a(n)k samaae ||