Sri Guru Granth Sahib

ਅੰਗ ੫੫੦

ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
ਪਉੜੀ ॥
ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
ਸਲੋਕ ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥
ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥
ਪਉੜੀ ॥
ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥
ਸਲੋਕ ਮਃ ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਮਃ ੩ ॥
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਪਉੜੀ ॥
ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

Ang 550

anadhin sahasaa kadhe na chookai bin sabadhai dhukh paae ||
kaam karodh lobh a(n)tar sabalaa nit dha(n)dhaa karat vihaae ||
charan kar dhekhat sun thake dheh muke neRai aae ||
sachaa naam na lago meeThaa jit naam nav nidh paae ||
jeevat marai marai fun jeevai taa(n) mokha(n)tar paae ||
dhur karam na paio paraanee vin karamaa kiaa paae ||
gur kaa sabadh samaal too mooRe gat mat sabadhe paae ||
naanak satigur tadh hee paae jaa(n) vichahu aap gavaae ||2||
pauRee ||
jis dhai chit vasiaa meraa suaamee tis no kiau a(n)dhesaa kisai galai dhaa loReeaai ||
har sukhadhaataa sabhanaa galaa kaa tis no dhiaaidhiaa kiv nimakh ghaRee muh moReeaai ||
jin har dhiaaiaa tis no sarab kaliaan hoe nit sa(n)t janaa kee sa(n)gat jai baheeaai muh joReeaai ||
sabh dhukh bhukh rog ge har sevak ke sabh jan ke ba(n)dhan toReeaai ||
har kirapaa te hoaa har bhagat har bhagat janaa kai muh ddiThai jagat tariaa sabh loReeaai ||4||
salok mahalaa teejaa ||
saa rasanaa jal jaau jin har kaa suaau na paiaa ||
naanak rasanaa sabadh rasai jin har har ma(n)n vasaiaa ||1||
mahalaa teejaa ||
saa rasanaa jal jaau jin har kaa naau visaariaa ||
naanak gurmukh rasanaa har japai har kai nai piaariaa ||2||
pauRee ||
har aape Thaakur sevak bhagat har aape kare karaae ||
har aape vekhai vigasai aape jit bhaavai tit laae ||
har ikanaa maarag paae aape har ikanaa ujhaR paae ||
har sachaa saahib sach tapaavas kar vekhai chalat sabaae ||
gur parasaadh kahai jan naanak har sache ke gun gaae ||5||
salok mahalaa teejaa ||
dharavesee ko jaanasee viralaa ko dharaves ||
je ghar ghar ha(n)ddai ma(n)gadhaa dhig jeevan dhig ves ||
je aasaa a(n)dhesaa taj rahai gurmukh bhikhiaa naau ||
tis ke charan pakhaale’eeh naanak hau balihaarai jaau ||1||
mahalaa teejaa ||
naanak taravar ek fal dhui pa(n)kheroo aaeh ||
aavat jaat na dheesahee naa par pa(n)khee taeh ||
bahu ra(n)gee ras bhogiaa sabadh rahai nirabaan ||
har ras fal raate naanakaa karam sachaa neesaan ||2||
pauRee ||
aape dharatee aape hai raahak aap ja(n)mai peesaavai ||
aap pakaavai aap bhaa(n)dde dhei parosai aape hee beh khaavai ||