ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
ਸਲੋਕ ਮਃ ੩ ॥
ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥
ਮਃ ੪ ॥
ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥
ਪਉੜੀ ॥
ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥
ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਮਃ ੩ ॥
ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
ਪਉੜੀ ॥
ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਸਲੋਕ ਮਃ ੩ ॥
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥
ਮਃ ੩ ॥
aape jal aape dhe chhi(n)gaa aape chulee bharaavai ||
aape sa(n)gat sadh bahaalai aape vidhaa karaavai ||
jis no kirapaal hovai har aape tis no hukam manaavai ||6||
salok mahalaa teejaa ||
karam dharam sabh ba(n)dhanaa paap pu(n)n sanaba(n)dh ||
mamataa mohu su ba(n)dhanaa putr kalatr su dha(n)dh ||
jeh dhekhaa teh jevaree maiaa kaa sanaba(n)dh ||
naanak sache naam bin varatan varatai a(n)dh ||1||
mahalaa chauthhaa ||
a(n)dhe chaanan taa theeaai jaa satigur milai rajai ||
ba(n)dhan toRai sach vasai agiaan adheraa jai ||
sabh kichh dhekhai tisai kaa jin keeaa tan saaj ||
naanak saran karataar kee karataa raakhai laaj ||2||
pauRee ||
jadhahu aape thaaT keeaa beh karatai tadhahu puchh na sevak beeaa ||
tadhahu kiaa ko levai kiaa ko dhevai jaa(n) avar na dhoojaa keeaa ||
fir aape jagat upaiaa karatai dhaan sabhanaa kau dheeaa ||
aape sev banaieean gurmukh aape a(n)mrit peeaa ||
aap nira(n)kaar aakaar hai aape aape karai su theeaa ||7||
salok mahalaa teejaa ||
gurmukh prabh seveh sadh saachaa anadhin sahaj piaar ||
sadhaa ana(n)dh gaaveh gun saache aradh uradh ur dhaar ||
a(n)tar preetam vasiaa dhur karam likhiaa karataar ||
naanak aap milaian aape kirapaa dhaar ||1||
mahalaa teejaa ||
kahiaai kathiaai na paieeaai anadhin rahai sadhaa gun gai ||
vin karamai kinai na paio bhauk mue bilalai ||
gur kai sabadh man tan bhijai aap vasai man aai ||
naanak nadharee paieeaai aape le milai ||2||
pauRee ||
aape vedh puraan sabh saasat aap kathai aap bheejai ||
aape hee beh pooje karataa aap parapa(n)ch kareejai ||
aap paravirat aap niraviratee aape akath katheejai ||
aape pu(n)n sabh aap karaae aap alipat varateejai ||
aape sukh dhukh dhevai karataa aape bakhas kareejai ||8||
salok mahalaa teejaa ||
sekhaa a(n)dharahu jor chhadd too bhau kar jhal gavai ||
gur kai bhai kete nisatare bhai vich nirabhau pai ||
man kaThor sabadh bhedh too(n) saa(n)t vasai man aai ||
saa(n)tee vich kaar kamaavanee saa khasam paae thai ||
naanak kaam karodh kinai na paio puchhahu giaanee jai ||1||
mahalaa teejaa ||