ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਮਰਦਾਨਾ ੧ ॥
ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
ਪਉੜੀ ॥
ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
ਸਲੋਕੁ ਮਃ ੩ ॥
ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
ਮਃ ੩ ॥
ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥
ਪਉੜੀ ॥
ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥
ਸਲੋਕੁ ਮਃ ੫ ॥
ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
jinaa aape gurmukh dhe vaddiaaiee se jan sachee dharageh jaane ||11||
salok maradhaanaa 1 ||
kal kalavaalee kaam madh manooaa peevanahaar ||
karodh kaToree moh bharee peelaavaa aha(n)kaar ||
majalas kooRe lab kee pee pee hoi khuaar ||
karanee laahan sat guR sach saraa kar saar ||
gun ma(n)dde kar seel ghiau saram maas aahaar ||
gurmukh paieeaai naanakaa khaadhai jaeh bikaar ||1||
maradhaanaa 1 ||
kaiaa laahan aap madh majalas tirasanaa dhaat ||
manasaa kaToree kooR bharee peelaae jamakaal ||
eit madh peetai naanakaa bahute khaTe’eeh bikaar ||
giaan guR saalaeh ma(n)dde bhau maas aahaar ||
naanak ih bhojan sach hai sach naam aadhaar ||2||
kaa(n)yaa(n) laahan aap madh a(n)mirat tis kee dhaar ||
satasa(n)gat siau melaap hoi liv kaToree a(n)mirat bharee pee pee kaTeh bikaar ||3||
pauRee ||
aape sur nar gan ga(n)dharabaa aape khaT dharasan kee baanee ||
aape siv sa(n)kar mahesaa aape gurmukh akath kahaanee ||
aape jogee aape bhogee aape sa(n)niaasee firai bibaanee ||
aapai naal gosaT aap upadhesai aape sughaR saroop siaanee ||
aapanaa choj kar vekhai aape aape sabhanaa jeeaa kaa hai jaanee ||12||
salok mahalaa teejaa ||
ehaa sa(n)dhiaa paravaan hai jit har prabh meraa chit aavai ||
har siau preet uoopajai maiaa moh jalaavai ||
gur parasaadhee dhubidhaa marai manooaa asathir sa(n)dhiaa kare veechaar ||
naanak sa(n)dhiaa karai manmukhee jeeau na Tikai mar ja(n)mai hoi khuaar ||1||
mahalaa teejaa ||
priau priau karatee sabh jag firee meree piaas na jai ||
naanak satigur miliaai meree piaas giee pir paiaa ghar aai ||2||
pauRee ||
aape ta(n)t param ta(n)t sabh aape aape Thaakur dhaas bhiaa ||
aape dhas aTh varan upaian aap braham aap raaj liaa ||
aape maare aape chhoddai aape bakhase kare dhiaa ||
aap abhul na bhulai kab hee sabh sach tapaavas sach thiaa ||
aape jinaa bujhaae gurmukh tin a(n)dharahu dhoojaa bharam giaa ||13||
salok mahalaa panjavaa ||
har naam na simareh saadhasa(n)g tai tan uddai kheh ||
jin keetee tisai na jaaniee naanak fiT aloonee dheh ||1||