Sri Guru Granth Sahib

ਅੰਗ ੫੫੫

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥
ਸਲੋਕ ॥
ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥
ਮਃ ੩ ॥
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥
ਪਉੜੀ ॥
ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥
ਸਲੋਕ ਮਃ ੩ ॥
ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥
ਮਃ ੩ ॥
ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥
ਪਉੜੀ ॥
ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥
ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

Ang 555

j tudh no saalaahe su sabh kichh paavai jis no kirapaa nira(n)jan keree ||
soiee saahu sachaa vanajaaraa jin vakhar ladhiaa har naam dhan teree ||
sabh tisai no saalaahih sa(n)tahu jin dhooje bhaav kee maar viddaaree dderee ||16||
salok ||
kabeeraa marataa marataa jag muaa mar bh na jaanai koi ||
aaisee maranee jo marai bahur na maranaa hoi ||1||
mahalaa teejaa ||
kiaa jaanaa kiv marahage kaisaa maranaa hoi ||
je kar saahib manahu na veesarai taa sahilaa maranaa hoi ||
maranai te jagat ddarai jeeviaa loRai sabh koi ||
gur parasaadhee jeevat marai hukamai boojhai soi ||
naanak aaisee maranee jo marai taa sadh jeevan hoi ||2||
pauRee ||
jaa aap kirapaal hovai har suaamee taa aapanaa(n) naau har aap japaavai ||
aape satigur mel sukh dhevai aapanaa(n) sevak aap har bhaavai ||
aapaniaa sevakaa kee aap paij rakhai aapaniaa bhagataa kee pairee paavai ||
dharam rai hai har kaa keeaa har jan sevak neR na aavai ||
jo har kaa piaaraa so sabhanaa kaa piaaraa hor ketee jhakh jhakh aavai jaavai ||17||
salok mahalaa teejaa ||
raam raam karataa sabh jag firai raam na paiaa jai ||
agam agochar at vaddaa atul na tuliaa jai ||
keemat kinai na paieeaa kitai na liaa jai ||
gur kai sabadh bhedhiaa in bidh vasiaa man aai ||
naanak aap ameau hai gur kirapaa te rahiaa samai ||
aape miliaa mil rahiaa aape miliaa aai ||1||
mahalaa teejaa ||
e man ih dhan naam hai jit sadhaa sadhaa sukh hoi ||
toTaa mool na aaviee laahaa sadh hee hoi ||
khaadhai kharachiaai toT na aaviee sadhaa sadhaa oh dhei ||
sahasaa mool na hoviee haanat kadhe na hoi ||
naanak gurmukh paieeaai jaa kau nadhar karei ||2||
pauRee ||
aape sabh ghaT a(n)dhare aape hee baahar ||
aape gupat varatadhaa aape hee jaahar ||
jug chhateeh gubaar kar varatiaa su(n)naahar ||
othai vedh puraan na saasataa aape har narahar ||
baiThaa taaRee lai aap sabh dhoo hee baahar ||
aapanee mit aap jaanadhaa aape hee gauhar ||18||
salok mahalaa teejaa ||
haumai vich jagat muaa maradho maradhaa jai ||