ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਵਡਹੰਸੁ ਮਹਲਾ ੧ ਘਰੁ ੧ ॥
ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥
ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥
ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥
ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥
ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥
ਵਡਹੰਸੁ ਮਹਲਾ ੧ ॥
ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥
ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥
ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥
ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥
ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥
ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥
ikOankaar sat naam karataa purakh nirabhau niravair akaal moorat ajoonee saibha(n) gur prasaadh ||
raag vaddaha(n)s mahalaa pehilaa ghar pehilaa ||
amalee amal na a(n)baRai machhee neer na hoi ||
jo rate seh aapanai tin bhaavai sabh koi ||1||
hau vaaree va(n)n(j)aa kha(n)neeaai va(n)n(j)aa tau saahib ke naavai ||1|| rahaau ||
saahib safalio rukhaRaa a(n)mrit jaa kaa naau ||
jin peeaa te tirapat bhe hau tin balihaarai jaau ||2||
mai kee nadhar na aavahee vaseh habheeaa(n) naal ||
tikhaa tihaiaa kiau lahai jaa sar bheetar paal ||3||
naanak teraa baaneeaa too saahib mai raas ||
man te dhokhaa taa lahai jaa sifat karee aradhaas ||4||1||
vaddaha(n)s mahalaa pehilaa ||
gunava(n)tee sahu raaviaa niragun kooke kai ||
je gunava(n)tee thee rahai taa bhee sahu raavan jai ||1||
meraa ka(n)t reesaaloo kee dhan avaraa raave jee ||1|| rahaau ||
karanee kaaman je theeaai je man dhaagaa hoi ||
maanak mul na paieeaai leejai chit paroi ||2||
raahu dhasaiee na julaa(n) aakhaa(n) a(n)maReeaas ||
tai seh naal akooanaa kiau theevai ghar vaas ||3||
naanak ekee baaharaa dhoojaa naahee koi ||
tai seh lagee je rahai bhee sahu raavai soi ||4||2||
vaddaha(n)s mahalaa pehilaa ghar doojaa ||
moree run jhun laiaa bhaine saavan aaiaa ||
tere mu(n)dh kaTaare jevaddaa tin lobhee lobh lubhaiaa ||
tere dharasan viTahu kha(n)neeaai va(n)n(j)aa tere naam viTahu kurabaano ||
jaa too taa mai maan keeaa hai tudh bin kehaa meraa maano ||
chooRaa bha(n)n pala(n)gh siau mu(n)dhe san baahee san baahaa ||
ete ves karedhe’ee mu(n)dhe sahu raato avaraahaa ||